ਫਾਜ਼ਿਲਕਾ/ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦਾ ਇਕ ਹੋਰ ਪੁੱਤ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਗਿਆ ਹੈ। ਫਾਜ਼ਿਲਕਾ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਫ਼ੌਜੀ ਜਵਾਨ ਰਾਜਿੰਦਰ ਸਿੰਘ ਨੇ ਮੇਘਾਲਿਆ ਦੇ ਸ਼ਿਲਾਂਗ 'ਚ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਬਹਾਦਰ ਜਵਾਨ ਦੇ ਹੌਸਲੇ ਤੇ ਸਿਦਕ ਨੂੰ ਸਲਾਮ ਕੀਤਾ ਹੈ ਤੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਜਵਾਨ ਰਾਜਿੰਦਰ ਸਿੰਘ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ ਅਤੇ ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਸਲਾਮ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ। ਮਾਨ ਨੇ ਕਿਹਾ ਕਿ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।
CM ਮਾਨ ਨੇ ਟਵੀਟ ਕੀਤਾ, "ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਫੌਜੀ ਜਵਾਨ ਰਾਜਿੰਦਰ ਸਿੰਘ ਦੇ ਮੇਘਾਲਿਆ ਦੇ ਸ਼ਿਲਾਂਗ 'ਚ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਦਿਲੋਂ ਸਲਾਮ। ਇਸ ਔਖੀ ਘੜੀ ਵਿੱਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰਦਾਸਪੁਰ ਅੰਦਰ ਬਣਾਈਆਂ ਗਈਆਂ ਡਿਫੈਂਸ ਕਮੇਟੀਆਂ, DIG ਅੰਮ੍ਰਿਤਸਰ ਨੇ ਕੀਤੀ ਵਿਸ਼ੇਸ਼ ਮੁਲਾਕਾਤ
NEXT STORY