ਚੰਡੀਗੜ੍ਹ (ਭੁੱਲਰ) - ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੌਖਾਲਾ ਬਣਾਉਣ ਅਤੇ ਭਾਰਤੀ ਚੋਣ ਕਮਿਸ਼ਨ ਨੇ ਕਈ ਪਹਿਲਕਦਮੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੀਆਂ ਗਈਆਂ ਐਪਲੀਕੇਸ਼ਨਾਂ 'ਚੋਂ ਇਕ 'ਸੁਵਿਧਾ ਐਪ' ਵੀ ਜਾਰੀ ਕੀਤੀ ਗਈ ਹੈ। ਇਹ ਐਪ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਵਲੋਂ ਮੀਟਿੰਗਾਂ, ਰੈਲੀਆਂ ਆਦਿ ਕਰਨ ਤੋਂ ਪਹਿਲਾਂ ਮਨਜ਼ੂਰੀਆਂ ਲੈਣ ਸਬੰਧੀ ਅਪਲਾਈ ਕਰਨ ਦਾ ਇਹ ਇਕ ਸਿੰਗਲ ਵਿੰਡੋ ਸਿਸਟਮ ਹੈ, ਜਿਸ ਦੀ ਸਾਰੀ ਕਾਰਵਾਈ ਐਂਡਰਾਇਡ ਐਪ ਦੇ ਜ਼ਰੀਏ ਵੀ ਕੀਤੀ ਜਾ ਸਕਦੀ ਹੈ। ਭਾਰਤੀ ਚੋਣ ਕਮਿਸ਼ਨ ਵਲੋਂ ਉਮੀਦਵਾਰਾਂ/ਪਾਰਟੀਆਂ ਵਲੋਂ ਬੇਨਤੀ ਕਰਨ ਦੇ 24 ਘੰਟੇ ਅੰਦਰ ਮਨਜ਼ੂਰੀਆਂ ਦੇਣ ਸਬੰਧੀ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਪੰਜਾਬ ਦੀਆਂ 436 ਪੇਂਡੂ ਡਿਸਪੈਂਸਰੀਆਂ 'ਚ ਨਹੀਂ ਹਨ ਡਾਕਟਰ
NEXT STORY