ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਅਪੀਲ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸਿੱਖ ਜੱਥਾ ਪਾਕਿਸਤਾਨ ਨਾ ਭੇਜਣ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ ਅਤੇ ਹੁਣ ਵਿਦੇਸ਼ ਮੰਤਰਾਲੇ ਨੇ 3 ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ! ਸੁਖਬੀਰ ਬਾਦਲ ਨੇ ਵੱਡੇ ਆਗੂ ਨਾਲ ਕੀਤੀ ਬੰਦ ਕਮਰਾ ਮੀਟਿੰਗ
ਪ੍ਰਧਾਨ ਕਾਲਕਾ ਅਤੇ ਜਨਰਲ ਸਕੱਤਰ ਕਾਹਲੋਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਕੇਂਦਰ ਸਰਕਾਰ ਨੇ ਇਕ ਹੁਕਮ ਜਾਰੀ ਕੀਤਾ ਸੀ ਕਿ ਐਤਕੀਂ ਗੁਰਪੁਰਬ ’ਤੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਇਸ ਉਪਰੰਤ ਦਿੱਲੀ ਗੁਰਦੁਆਰਾ ਕਮੇਟੀ ਨੇ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਅਤੇ ਸਰਕਾਰ ਨੂੰ ਦੱਸਿਆ ਕਿ ਇਹ ਮਸਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਹਨਾਂ ਕਿਹਾ ਕਿ ਜੇਕਰ ਦੋਵਾਂ ਦੇਸ਼ਾਂ ਦਰਮਿਆਨ ਕ੍ਰਿਕਟ ਮੈਚ ਹੋ ਸਕਦੇ ਹਨ ਤਾਂ ਫਿਰ ਸ਼ਰਧਾਲੂਆਂ ਦਾ ਜੱਥਾ ਭੇਜਣ ਵਿਚ ਕੋਈ ਮੁਸ਼ਕਿਲ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਹੁਣ ਵਿਦੇਸ਼ ਮੰਤਰਾਲੇ ਨੇ ਗੁਰਪੁਰਬ ’ਤੇ ਜੱਥਾ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਫੈਸਲੇ ਲਈ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਦਾ ਵੀ ਧੰਨਵਾਦ ਕੀਤਾ। ਦੋਵਾਂ ਆਗੂਆਂ ਨੂੰ ਸਿੱਖ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਪਾਸਪੋਰਟ ਤੁਰੰਤ ਜਮ੍ਹਾਂ ਕਰਵਾਉਣ ਤਾਂ ਜੋ ਉਹਨਾਂ ਦੀ ਜਾਂਚ ਉਪਰੰਤ ਪ੍ਰਵਾਨਗੀ ਸਮੇਂ ਸਿਰ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਮੁਖੀ ਐਕਸਪ੍ਰੈੱਸ ਦੇ ਪਟਨਾ ਸਾਹਿਬ ਸਟੇਸ਼ਨ 'ਤੇ ਠਹਿਰਾਓ ਨਾਲ ਸੰਗਤ 'ਚ ਖੁਸ਼ੀ ਦੀ ਲਹਿਰ
NEXT STORY