ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ, ਕੁਲਦੀਸ਼,ਜਸਵਿੰਦਰ)— ਨਕਾਬਪੋਸ਼ ਲੁਟੇਰਿਆਂ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਟਾਂਡਾ 'ਚ ਦਿਨ-ਦਿਹਾੜੇ ਹਥਿਆਰਾਂ ਦੇ ਬਲ 'ਤੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਟਾਂਡਾ ਦੇ ਪਿੰਡ ਗਿਲਜੀਆਂ 'ਚ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਇੰਡੀਅਨ ਓਵਰਸੀਜ਼ ਬੈਂਕ 'ਚ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਵਾਰਦਾਤ ਸਵੇਰੇ 11 ਵਜੇ ਦੇ ਕਰੀਬ ਉਸ ਸਮੇਂ ਹੋਈ ਜਦੋਂ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਬੈਂਕ 'ਚ ਦਾਖਲ ਹੋਏ ਅਤੇ ਆਉਂਦਿਆਂ ਹੀ ਬੈਂਕ 'ਚ ਮੌਜੂਦ ਕੈਸ਼ੀਅਰ ਦੀਨ ਦਿਆਲ ਪੁੱਤਰ ਹੇਮ ਰਾਜ ਨਿਵਾਸੀ ਨੰਗਲੀ ਅਤੇ ਦਰਜਾ ਚਾਰ ਕਰਮਚਾਰੀ ਰਵੀ ਕੁਮਾਰ ਨੂੰ ਪਿਸਤੌਲ ਤਾਨ ਕੇ ਕੈਸ਼ ਕੱਢਣ ਲਈ ਕਿਹਾ।
ਇਹ ਵੀ ਪੜ੍ਹੋ: ਕਰਜ਼ੇ ਦੇ ਬੋਝ ਹੇਠ ਦੱਬੀ ਸ਼ਹੀਦ ਦੀ ਪਤਨੀ, ਢੇਰਾਂ ਤੋਂ ਕਬਾੜ ਚੁੱਕ ਕੇ ਕਰ ਰਹੀ ਹੈ ਗੁਜ਼ਾਰਾ
ਲੁਟੇਰੇ ਬੈਂਕ 'ਚ ਮੌਜੂਦ ਦੋਵੇਂ ਕਰਮਚਾਰੀਆਂ ਕੋਲੋਂ ਹਥਿਆਰਾਂ ਦੇ ਜ਼ੋਰ 'ਤੇ ਲਗਭਗ 11 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਵਾਰਦਾਤ ਦੇ ਸਮੇ ਬੈਂਕ ਮੈਨੇਜਰ ਪਵਨ ਕੁਮਾਰ ਨਜ਼ਦੀਕੀ ਪਿੰਡ 'ਚ ਹੀ ਕਿਸੇ ਗਾਹਕ ਕੋਲ ਗਿਆ ਹੋਇਆ ਸੀ ਅਤੇ ਬੈਂਕ ਕੋਲ ਕੋਈ ਸੁਰੱਖਿਆ ਗਾਰਡ ਵੀ ਨਹੀਂ ਸੀ। ਲੁੱਟ ਦੀ ਵਾਰਦਾਤ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਅਤੇ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਤਫਤੀਸ਼ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ: ਵਿਦੇਸ਼ ਜਾਣ ਦੇ ਚਾਹਵਾਨਾਂ ਲਈ GNA ਯੂਨੀਵਰਸਿਟੀ ਦਾ ਨਵਾਂ ਪ੍ਰੋਗਰਾਮ, ਇੰਝ ਕਰੋ ਅਪਲਾਈ
ਪਟਿਆਲਾ ਜ਼ਿਲ੍ਹੇ ਦੇ 9 ਸਿਖਿਆਰਥੀਆਂ ਨੂੰ ਕੈਪਟਨ ਵਲੋਂ ਨਕਦ ਇਨਾਮ
NEXT STORY