ਅੰਮ੍ਰਿਤਸਰ (ਗੁਰਿੰਦਰ ਸਾਗਰ) - ਗੁਰਦਾਸ ਮਾਨ ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹਨ। 1980 'ਚ ਗਾਏ ਗੀਤ, 'ਦਿਲ ਦਾ ਮਾਮਲਾ ਹੈ' ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਗੁਰਦਾਸ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ਼ ਕੀਤੀਆਂ ਹਨ ਅਤੇ ਹਿੰਦੀ ਫ਼ਿਲਮਾਂ 'ਚ ਵੀ ਗੀਤ ਗਾਏ ਹਨ।
ਉਥੇ ਹੀ ਗੁਰਦਾਸ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਿਆ ਹੈ। ਆਪਣੀ ਇਸ ਫੇਰੀ ਦੌਰਾਨ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਗੁਰਦਾਸ ਮਾਨ ਨੇ ਗੁਰੂ ਕੀ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਵੀ ਸਰਵਣ ਕੀਤਾ।
ਦੱਸ ਦਈਏ ਕਿ ਇਸ ਦੌਰਾਨ ਗੁਰਦਾਸ ਮਾਨ ਨੇ ਆਖਿਆ ਕਿ ਗੁਰੂ ਮਹਾਰਾਜ ਦੇ ਹਜ਼ੂਰ ਨਤਮਸਤਕ ਹੋ ਕੇ ਮੈਨੂੰ ਆਤਮਿਕ ਸ਼ਾਂਤੀ ਮਿਲਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹੈ ਅਤੇ ਅੱਜ ਦੇ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ ਅਤੇ ਸ਼ਹੀਦਾਂ ਨੂੰ ਕੋਟਨ ਕੋਟਿ ਪ੍ਰਣਾਮ ਕਰਦੇ ਹਨ।
ਦੱਸਣਯੋਗ ਹੈ ਕਿ ਗੁਰਦਾਸ ਮਾਨ ਉਹ ਕਲਾਕਾਰ ਹਨ, ਜਿਨ੍ਹਾਂ ਨੇ ਨਾ ਸਿਰਫ਼ ਗਾਇਕੀ ਦੇ ਖ਼ੇਤਰ 'ਚ ਨਾਂ ਚਮਕਾਇਆ ਹੈ ਸਗੋਂ ਅਦਾਕਾਰੀ ਦਾ ਵੀ ਲੋਹਾ ਮਨਵਾਇਆ ਹੈ। ਪੰਜਾਬੀ ਫ਼ਿਲਮ ਤੇ ਸੰਗੀਤ ਜਗਤ 'ਚ ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਫ਼ਿਲਮਾਂ ਅਤੇ ਗੀਤ ਦਿੱਤੇ ਹਨ, ਜਿਹੜੀਆਂ ਕਿ ਅੱਜ ਵੀ ਵੇਖੀਆਂ ਜਾਂਦੀਆਂ ਹਨ। ਉਨ੍ਹਾਂ ਦੇ ਗਾਏ ਗੀਤ ਹਰ ਕੋਈ ਸੁਣਦਾ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਸਾਨੂੰ ਜ਼ਰੂਰ ਦੱਸੋ।
ਬਟਾਲਾ ਸੀਟ ਨੂੰ ਲੈ ਕੇ ਕਾਂਗਰਸ ਦਾ ਕਲੇਸ਼ ਵਧਿਆ, ਤ੍ਰਿਪਤ ਬਾਜਵਾ ਲੈ ਸਕਦੇ ਨੇ ਵੱਡਾ ਫ਼ੈਸਲਾ
NEXT STORY