ਹਰਿਆਣਾ - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲਾ ਪ੍ਰਧਾਨ ਹਰਦੇਵ ਸਿੰਘ ਧੂਤ ਦੀ ਅਗਵਾਈ 'ਚ ਇਕ ਪ੍ਰਤੀਨਿਧੀ ਮੰਡਲ (ਵਫਦ) ਨੇ ਕਿਸਾਨੀ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਪੁਲ ਉਜਵਲ ਆਈ. ਏ. ਐੱਸ. ਨਾਲ ਮੁਲਾਕਾਤ ਕੀਤੀ।
ਇਸ ਮੌਕੇ ਉਨ੍ਹਾਂ ਨੇ ਜ਼ਿਲੇ 'ਚ ਪਿਛਲੇ ਕੁਝ ਸਮੇਂ ਤੋਂ ਬੰਦ ਪਈ ਲੱਕੜ ਮੰਡੀ ਨੌਸ਼ਹਿਰਾ (ਨੇੜੇ ਹਰਿਆਣਾ) ਨੂੰ ਜਲਦੀ ਤੋਂ ਜਲਦੀ ਚਾਲੂ ਕਰਨ ਦੀ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੱਕੜ ਮੰਡੀ ਦਾ ਕੰਮ ਸ਼ੁਰੂ ਨਾ ਹੋ ਸਕਿਆ ਤਾਂ ਫਿਰ ਸਰਕਾਰ ਦੁਆਰਾ ਖਰਚ ਕੀਤੇ ਗਏ ਕਰੋੜਾਂ ਰੁਪਏ ਮਿੱਟੀ 'ਚ ਮਿਲ ਜਾਣਗੇ ਤੇ ਫਿਰ ਕਿਸਾਨਾਂ ਨੂੰ ਇਸ ਦਾ ਕੋਈ ਲਾਭ ਨਹੀਂ ਹੋਣਾ। ਇਸ ਤਰ੍ਹਾਂ ਕਰੋੜਾਂ ਰੁਪਏ ਖਰਚ ਕਰ ਕੇ ਪ੍ਰਾਜੈਕਟ ਲਗਾਉਣ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ, ਜਿਸ ਦਾ ਕਿਸੇ ਨੂੰ ਕੋਈ ਲਾਭ ਨਹੀਂ ਹੋਣਾ, ਜਿਨ੍ਹਾਂ ਨੂੰ ਸ਼ੁਰੂ ਕਰ ਕੇ ਬਾਅਦ 'ਚ ਠੱਪ ਕਰ ਦਿੱਤਾ ਜਾਵੇ।
ਕਿਸਾਨ ਯੂਨੀਅਨ ਦੇ ਵਫਦ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਤੋਂ ਮੰਗ ਕੀਤੀ ਕਿ ਸੰਬੰਧਿਤ ਵਿਭਾਗ ਨੂੰ ਜਲਦੀ ਤੋਂ ਜਲਦੀ ਲੱਕੜ ਮੰਡੀ ਨੂੰ ਫਿਰ ਤੋਂ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣ ਤਾਂ ਜੋ ਕਿਸਾਨਾਂ ਦੀ ਲੁੱਟ-ਖਸੁੱਟ ਬੰਦ ਹੋ ਸਕੇ ਤੇ ਕਿਸਾਨਾਂ ਨੂੰ ਆਪਣੀ ਲੱਕੜ ਦਾ ਪੂਰਾ ਮੁੱਲ ਮਿਲ ਸਕੇ।
ਡਿਪਟੀ ਕਮਿਸ਼ਨਰ ਨੇ ਕਿਸਾਨ ਯੂਨੀਅਨ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਸੰਬੰਧਿਤ ਵਿਭਾਗ ਤੋਂ ਸਾਰੀ ਜਾਣਕਾਰੀ ਹਾਸਲ ਕਰਨ ਉਪਰੰਤ ਲੱਕੜ ਮੰਡੀ ਨੌਸ਼ਹਿਰਾ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਜਾਣਗੇ।
ਇਸ ਸਮੇਂ ਜ਼ਿਲਾ ਪ੍ਰਧਾਨ ਹਰਦੇਵ ਸਿੰਘ ਧੂਤ ਅਤੇ ਸੀਨੀਅਰ ਮੀਤ ਪ੍ਰਧਾਨ ਪੰਕਜ ਮਹਿਤਾ, ਭਾਕਿਯੂ ਦੇ ਜ਼ਿਲਾ ਜਨਰਲ ਸਕੱਤਰ ਸੁਖਪਾਲ ਸਿੰਘ ਦਿਉਲ, ਸ਼ਾਮ ਸੈਣੀ ਪ੍ਰੈੱਸ ਸਕੱਤਰ, ਪ੍ਰਿਥੀਪਾਲ ਸਿੰਘ, ਬਲਾਕ ਪ੍ਰਧਾਨ ਤਾਰਾ ਸਿੰਘ ਚੌਲਾਂਗ, ਬਲਾਕ ਪ੍ਰਧਾਨ ਸੂਬੇਦਾਰ ਸੁਰਿੰਦਰ ਪਾਲ ਸਿੰਘ, ਜੀਤ ਸਿੰਘ, ਬਲਵੀਰ ਸਿੰਘ ਸਰਦੂਲ ਸਿੰਘ, ਸ਼ੀਤਲ ਸਿੰਘ, ਗੁਰਵਿੰਦਰ ਸਿੰਘ, ਅਮਰਜੀਤ ਸਿੰਘ, ਨਵਪ੍ਰੀਤ ਸਿੰਘ ਪੰਡੋਰੀ, ਭਗਵਾਨ ਸਿੰਘ, ਅਮਰੀਕ ਸਿੰਘ ਕਲੋਟੀ, ਸੁਖਦੇਵ ਸਿੰਘ ਤੇ ਕਈ ਹੋਰ ਸ਼ਾਮਲ ਸਨ।
ਸੁਲਤਾਨਪੁਰ ਲੋਧੀ : ਪੰਜਾਬ ਗ੍ਰਾਮੀਣ ਬੈਂਕ 'ਚ ਅਣਪਛਾਤੇ ਚੋਰਾਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ
NEXT STORY