ਅਹਿਮਦਗੜ੍ਹ,(ਇਰਫਾਨ)— ਦੁਬਈ 'ਚ ਲੜਾਈ-ਝਗੜੇ ਦੇ ਮਾਮਲੇ 'ਚ 13 ਭਾਰਤੀ ਸਜ਼ਾ ਕੱਟ ਰਹੇ ਸਨ। ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਅਹਿਮਦਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰ ਕੇ ਵਿਦੇਸ਼ 'ਚ ਸਜ਼ਾ ਕੱਟ ਰਹੇ ਭਾਰਤੀਆਂ ਨੂੰ ਬਚਾਉਣ ਦੀ ਅਪੀਲ ਕੀਤੀ ਹੈ।
ਦੁਬਈ ਦੀ ਕੇਂਦਰੀ ਜੇਲ 'ਚ ਸਜਾ ਭੁਗਤ ਰਹੇ ਅਹਿਮਦਗੜ੍ਹ ਨਜ਼ਦੀਕੀ ਪਿੰਡ ਧੂਲਕੋਟ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਪੁੱਤਰ ਧਰਮਪਾਲ ਦੇ ਭਰਾ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ 2007 'ਚ ਨੌਕਰੀ ਕਰਨ ਲਈ ਦੁਬਈ ਗਿਆ ਸੀ ਅਤੇ 2009 ਨੂੰ ਉਸ ਦਾ ਲੜਾਈ-ਝਗੜਾ ਹੋ ਗਿਆ ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਜਿਸ ਦੇ ਦੋਸ਼ 'ਚ ਉਸ ਦੇ ਭਰਾ ਤੇ 12 ਹੋਰ ਭਾਰਤੀਆਂ ਨੂੰ 40 ਸਾਲ ਦੀ ਸਜਾ ਸੁਣਾਉਣ ਤੋਂ ਬਾਅਦ ਦੁਬਈ ਦੀ ਕੇਂਦਰੀ ਜੇਲ 'ਚ ਬੰਦ ਕਰ ਦਿੱਤਾ ਗਿਆ। ਉਸ ਨੇ ਦੱਸਿਆ ਕਿ ਐਮਬੇਂਸੀ ਵੱਲੋਂ ਦੁਬਈ 'ਚ ਫਸੇ ਇਨ੍ਹਾਂ ਭਾਰਤੀਆਂ ਦੀ ਕੋਈ ਸਾਰ ਨਹੀਂ ਲਈ ਗਈ। ਉਨ੍ਹਾਂ ਦੱਸਿਆ ਕਿ ਅਸੀਂ ਸਾਰਾ ਪੈਸਾ ਲਗਾ ਕੇ ਆਪਣੇ ਲੜਕਿਆਂ ਨੂੰ ਵਿਦੇਸ਼ 'ਚ ਰੋਜੀ ਰੋਟੀ ਕਮਾਉਣ ਲਈ ਭੇਜਿਆ ਸੀ।
ਬੁੱਧਵਾਰ ਨੂੰ ਅਹਿਮਦਗੜ੍ਹ ਵਿਖੇ ਦੁਬਈ ਦੀ ਜੇਲ 'ਚ ਕੈਦ ਮਨਜੀਤ ਸਿੰਘ, ਸਰਬਜੀਤ ਸਿੰਘ, ਮੇਜਰ ਸਿੰਘ ਜਿਹੜੇ ਪਠਾਨਕੋਟ, ਗੁਰਦਾਸਪੁਰ ਜ਼ਿਲੇ ਨਾਲ ਸਬੰਧ ਰੱਖਦੇ ਹਨ, ਦੇ ਪਰਿਵਾਰਕਾਂ ਮੈਂਬਰਾਂ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸਮਾਜ ਸੇਵੀ ਐੱਸ. ਪੀ. ਓਬਰਾਏ ਵਲੋਂ ਉਨ੍ਹਾਂ ਦੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਦੀ ਸਾਰੀ ਜਾਣਕਾਰੀ ਉਨ੍ਹਾਂ ਵਲੋਂ ਉਸ ਸਮੇਂ ਦੀ ਵਿਦੇਸ਼ ਮੰਤਰੀ ਪਰਨੀਤ ਕੌਰ ਨੂੰ ਵੀ ਦਿੱਤੀ ਗਈ ਸੀ ਪਰ ਪਰਨੀਤ ਕੌਰ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸੀਂ ਬੇਨਤੀ ਕਰਦੇ ਹਾਂ ਕਿ ਇਹ ਸਾਰੇ ਬੇ-ਕਸੂਰ ਹਨ ਅਤੇ ਕ੍ਰਿਪਾ ਕਰਕੇ ਇਨ੍ਹਾਂ ਨੂੰ ਬਚਾਇਆ ਜਾਵੇ।
ਲੁਧਿਆਣਾ ਪਲਾਸਟਿਕ ਫੈਕਟਰੀ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਯਾਦ 'ਚ ਕੱਢਿਆ ਗਿਆ ਕੈਂਡਲ ਮਾਰਚ
NEXT STORY