ਤਰਨਤਾਰਨ (ਰਮਨ)- ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਕਸਬਾ ਫਤਿਆਬਾਦ ਦੀ ਸਬਜ਼ੀ ਮੰਡੀ 'ਚ ਮਟਰ ਵੇਚਣ ਆਏ ਕਿਸਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਵਿਅਕਤੀਆਂ ਵਲੋ ਚਲਾਈਆਂ ਗੋਲੀਆਂ ਨਾਲ ਮੰਡੀ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮੌਕੇ 'ਤੇ ਪਹੁੰਚੇ ਥਾਣਾ ਗੋਇੰਦਵਾਲ ਸਾਹਿਬ ਦੇ ਇੰਚਾਰਜ ਪਰਮਜੀਤ ਸਿੰਘ ਵਿਰਦੀ ਤੇ ਪੁਲਸ ਚੌਂਕੀ ਫਤਿਆਬਾਦ ਦੇ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਧੁੰਦ ਕਰਕੇ ਹਾਈਵੇਅ ਤੋਂ ਹੇਠਾਂ ਡਿੱਗਿਆ ਟਰੱਕ, ਦੇਖੋ ਵੀਡੀਓ
ਇਸ ਘਟਨਾ ਦੇ ਨਾਲ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਜਾਣਕਾਰੀ ਦਿੰਦਿਆਂ ਫਤਿਆਬਾਦ ਦੇ ਕਿਸਾਨ ਰਣਜੀਤ ਸਿੰਘ ਸਪੁੱਤਰ ਸੰਪੂਰਨ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਾਣਜੇ ਰੋਹਿਨਪ੍ਰੀਤ ਸਿੰਘ ਨਾਲ ਮਟਰ ਵੇਚਣ ਲਈ ਫਤਿਆਬਾਦ ਮੰਡੀ ਆਏ ਸਨ ਜਦ ਉਹ ਮਟਰ ਵੇਚ ਕੇ ਆਪਣੇ ਟ੍ਰੈਕਟਰ 'ਤੇ ਬੈਠਣ ਲੱਗੇ ਤਾਂ ਪਹਿਲਾਂ ਤੋਂ ਮੋਟਰਸਾਈਕਲ ਸਵਾਰ ਉਡੀਕ ਰਹੇ ਸੀ, ਜਿਸ ਤੋਂ ਬਾਅਦ ਅਣਪਛਾਤਿਆਂ ਵੱਲੋ ਗੋਲੀ ਚਲਾ ਦਿੱਤੀ ਪਰ ਉਹ ਵਾਲ-ਵਾਲ ਬਚ ਗਏ। ਮੌਕੇ 'ਤੇ ਪਹੁੰਚੇ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਇੱਕ ਗੋਲੀ ਦਾ ਖੋਲ ਮਿਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਧੁੰਦ ਤੇ ਸਮੋਗ ਦੀ ਚਾਦਰ ’ਚ ਲਿਪਟੀ ਗੁਰੂ ਨਗਰੀ, ਵਿਜ਼ੀਬਿਲਟੀ ਜ਼ੀਰੋ, ਹਾਦਸੇ ਵਧੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰੀਕੇ ਵੈਟਲੈਂਡ ਪੁੱਜੇ ਮਹਿਮਾਨ ਪੰਛੀ, ਦੇਖਣ ਵਾਲਿਆਂ ਦੀਆਂ ਲੱਗੀਆਂ ਰੌਣਕਾਂ, ਹੋਰ ਵੱਧਣ ਦੇ ਹਨ ਆਸਾਰ (ਤਸਵੀਰਾਂ)
NEXT STORY