ਤਰਨਤਾਰਨ/ ਭਿੱਖੀਵਿੰਡ (ਰਮਨ)- ਫਿਰੌਤੀ ਮੰਗਣ ਦਾ ਸਿਲਸਿਲਾ ਜ਼ਿਲ੍ਹੇ ਭਰ ਵਿਚ ਲਗਾਤਾਰ ਜਾਰੀ ਹੈ ਜਿਸ ਦੀ ਇਕ ਹੋਰ ਤਾਜ਼ਾ ਮਿਸਾਲ ਅੱਜ ਸਵੇਰੇ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਕਸਬਾ ਭਿੱਖੀਵਿੰਡ ਵਿਖੇ ਮੰਦਰ ਵਾਲੀ ਗਲੀ 'ਚ ਮੌਜੂਦ ਚੋਪੜਾ ਹਸਪਤਾਲ ਦੇ ਬਾਹਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ ।
ਇਹ ਵੀ ਪੜ੍ਹੋ-ਪੰਜਾਬੀ ਨੌਜਵਾਨਾਂ ਲਈ ਸੁਨਹਿਰੀ ਮੌਕਾ, ਭਰਤੀ ਲਈ ਤਰੀਕਾਂ ਦਾ ਐਲਾਨ
ਖੁਸ਼ਕਿਸਮਤੀ ਇਹ ਰਹੀ ਕਿ ਵਾਰਦਾਤ ਦੌਰਾਨ ਕਿਸੇ ਦਾ ਕੋਈ ਵੀ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਹੈ, ਹਾਲਾਂਕਿ ਵਾਰਦਾਤ ਸਮੇਂ ਹਸਪਤਾਲ 'ਚ ਕਈ ਮਰੀਜ਼ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਸ ਹਸਪਤਾਲ ਦੇ ਮਾਲਕ ਪਾਸੋਂ ਗੈਂਗਸਟਰ ਪ੍ਰਭ ਦਾਸੂਵਾਲ ਵੱਲੋਂ ਲੱਖਾਂ ਰੁਪਏ ਦੀ ਫਿਰੌਤੀ ਮੰਗੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਧ ਰਹੇ ਪਰਾਲੀ ਸਾੜਨ ਦੇ ਮਾਮਲੇ, ਹੁਣ ਤੱਕ ਅੰਮ੍ਰਿਤਸਰ 'ਚ ਸਭ ਤੋਂ ਵੱਧ ਮਾਮਲੇ ਦਰਜ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਵਿਦੇਸ਼ ਵਿੱਚ ਬੈਠੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਇਸ਼ਾਰੇ ਉੱਪਰ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਪੁਲਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਨੌਜਵਾਨ ਕੁਝ ਪੈਸਿਆਂ ਦੀ ਖਾਤਰ ਲੱਗੇ ਹੋਏ ਹਨ ਜੋ ਠੀਕ ਨਹੀਂ ਹੈ। ਡੀਐੱਸਪੀ ਨੇ ਦੱਸਿਆ ਕਿ ਹਸਪਤਾਲ ਦੇ ਮਾਲਕ ਨਿਤਿਨ ਚੋਪੜਾ ਦੇ ਬਿਆਨਾਂ ਹੇਠ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸਖ਼ਤੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ਅਸਲੀ ਮੁਲਾਜ਼ਮਾਂ ਦੀ ਫਰਜ਼ੀ ਰੇਡ! 3 ਕਾਰੋਬਾਰੀਆਂ ਤੋਂ ਮੰਗੀ 10 ਕਰੋੜ ਦੀ ਫਿਰੌਤੀ
NEXT STORY