ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ(ਰਮਨ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਕਸਬਾ ਫਤਿਆਬਾਦ ਵਿਖੇ ਫਿਰੌਤੀ ਨਾ ਦੇਣ ’ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਇਕ ਕੱਪੜੇ ਦੀ ਦੁਕਾਨ ਉੱਪਰ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਵਾਰਦਾਤ ਤੋਂ ਬਾਅਦ ਇਲਾਕੇ ’ਚ ਵਪਾਰੀਆਂ ਅਤੇ ਆਮ ਲੋਕਾਂ ’ਚ ਕਾਫੀ ਜ਼ਿਆਦਾ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਫਿਲਹਾਲ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵਲੋਂ ਸੀ. ਸੀ. ਟੀ. ਵੀ. ਫੁਟੇਜ ਨੂੰ ਕਬਜ਼ੇ ਵਿਚ ਲੈਂਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸਬੰਧਤ ਕੱਪੜਾ ਵਪਾਰੀ ਨੂੰ ਕੁਝ ਦਿਨ ਪਹਿਲਾਂ ਵੀ ਫਿਰੌਤੀ ਦੀ ਕਾਲ ਆਈ ਸੀ।
ਇਹ ਵੀ ਪੜ੍ਹੋ- ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ ਪੰਜਾਬੀ ਨੌਜਵਾਨ, ਪੁੱਤ ਦੀ ਖਬਰ ਨੇ ਘਰ 'ਚ ਵਿਛਾ'ਤੇ ਸੱਥਰ
ਜਾਣਕਾਰੀ ਅਨੁਸਾਰ ਕਸਬਾ ਫਤਿਆਬਾਦ ਵਿਖੇ ਮੌਜੂਦ ਕੱਪੜੇ ਦੇ ਨਾਮੀ ਵਪਾਰੀ ਨਵਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਨੂੰ 50 ਲੱਖ ਰੁਪਏ ਦੀ ਫਿਰੌਤੀ ਸਬੰਧੀ ਕਾਲ ਆਈ ਸੀ। ਸ਼ੁਕਰਵਾਰ ਸ਼ਾਮ ਸਮੇਂ ਇਕ ਮੋਟਰਸਾਈਕਲ ਉੱਪਰ ਸਵਾਰ 2 ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈਸ ਜੋ ਮੌਕੇ ਤੋਂ ਫਰਾਰ ਹੋ ਗਏ। ਇਸ ਹਮਲੇ ’ਚ ਭਾਵੇਂ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਲਾਕੇ ਵਿਚ ਵਪਾਰੀਆਂ ਅਤੇ ਆਮ ਲੋਕਾਂ ਵਿਚ ਕਾਫੀ ਜ਼ਿਆਦਾ ਸਹਿਮ ਭਰਿਆ ਮਾਹੌਲ ਹੈ। ਮੁਲਜ਼ਮਾਂ ਵਲੋਂ ਜਦੋਂ ਦੁਕਾਨ ਉਪਰ ਫਾਇਰਿੰਗ ਕੀਤੀ ਗਈ ਤਾਂ ਉਸ ਵੇਲੇ ਦੁਕਾਨ ਮਾਲਕ ਮੌਜੂਦ ਨਹੀਂ ਸੀ, ਜਦ ਕਿ ਉਸ ਦੇ ਕਰਮਚਾਰੀ ਦੁਕਾਨ ਵਿਚ ਕੰਮ-ਕਾਜ ਕਰ ਰਹੇ ਸਨ, ਜਿਨ੍ਹਾਂ ਦੀ ਬੜੀ ਮੁਸ਼ਕਿਲ ਨਾਲ ਜਾਨ ਬਚੀ।
ਇਹ ਵੀ ਪੜ੍ਹੋ-ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ
ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਹਰਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਖੁਰਾਨਾ ਫੈਸ਼ਨ ਦੇ ਪੀੜਤ ਦੁਕਾਨ ਮਾਲਕ ਨਵਦੀਪ ਸਿੰਘ ਨੇ ਪੁਲਸ ਤੋਂ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਫਿਰੌਤੀ ਦੀਆਂ ਧਮਕੀਆਂ ਕਾਰਨ ਜਿਥੇ ਉਸ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ, ਉਥੇ ਪਰਿਵਾਰ ਵਿਚ ਕਾਫੀ ਜ਼ਿਆਦਾ ਸਹਿਮ ਪਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸਬੰਧਤ ਦੁਕਾਨ ਮਾਲਕ ਵਲੋਂ ਸੁਰੱਖਿਆ ਦੀ ਮੰਗ ਵੀ ਕੀਤੀ ਗਈ। ਡੀ. ਐੱਸ. ਪੀ. ਹਰਿੰਦਰ ਸਿੰਘ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਇਲਾਕੇ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ ਟੁੱਟਿਆ ਕਹਿਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Punjab : ਵੋਟ ਬਣਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, SIR ਨੂੰ ਲੈ ਨਵਾਂ ਸ਼ਡਿਊਲ ਜਾਰੀ, ਇਸ ਤਾਰੀਖ਼ ਤੱਕ...
NEXT STORY