ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਭਾਰਤ-ਪਾਕਿਸਤਾਨ ਬਾਰਡਰ 'ਤੇ ਪਾਕਿਸਤਾਨ ਵਲੋਂ ਭਾਰਤੀ ਸੀਮਾ 'ਚ ਹੈਰੋਇਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਬੀ.ਐੱਸ.ਐੱਫ ਵਲੋਂ ਪਾਕਿਸਤਾਨ ਦੇ ਅਜਿਹੇ ਨਾਪਾਕ ਮਨਸੂਬਿਆਂ ਨੂੰ ਲਗਾਤਾਰ ਨਾਕਾਮ ਕੀਤਾ ਜਾ ਰਿਹਾ ਹੈ। ਫਿਰੋਜ਼ਪੁਰ ਸੈਕਟਰ 'ਚ ਬੀ.ਐੱਸ.ਐੱਫ ਨੇ ਅੱਜ 6 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੀਬ ਸਾਢੇ 32 ਕਰੋੜ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ: ਕੀ ਸਰਗਰਮ ਸਿਆਸਤ 'ਚ ਕੁੱਦਣਗੇ ਬੀਬੀ ਭੱਠਲ? ਵਿਰੋਧੀ ਦਲਾਂ 'ਚ ਵੀ ਛਿੜੀ ਚਰਚਾ
ਬੀ.ਐੱਸ.ਐੱਫ.ਪੰਜਾਬ ਫਰੰਟੀਅਰ ਦੇ ਡੀ.ਆਈ.ਜੀ. ਅਤੇ ਪਬਲਿਕ ਰਿਲੇਸ਼ਨ ਆਫਿਸਰ ਨੇ ਦੱਸਿਆ ਕਿ ਫਿਰੋਜ਼ਪੁਰ ਸੈਕਟਰ 'ਚ ਬੀ.ਐੱਸ.ਐੱਫ.ਵਲੋਂ 136 ਬਟਾਲੀਅਨ ਵਲੋਂ ਸਾਢੇ 6 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਜੋ ਕਿ 6 ਪੈਕਟਾਂ 'ਚ ਸੀ। ਉਨ੍ਹਾਂ ਨੇ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਵਲੋਂ ਇੱਧਰ ਭੇਜੀ ਗਈ ਸੀ ਅਤੇ ਬੀ.ਐੱਸ.ਐੱਫ. ਦੀ 136 ਬਟਾਲੀਅਨ ਹੈਰੋਇਨ ਆਪਣੇ ਕਬਜ਼ੇ 'ਚ ਲੈ ਲਈ ਗਈ ਹੈ ਅਤੇ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਹੜੇ ਪਾਕਿਸਤਾਨੀ ਤਸਕਰਾਂ ਨੇ ਇਹ ਹੈਰੋਇਨ ਦੇ ਖੇਪ ਭੇਜੀ ਸੀ ਅਤੇ ਭਾਰਤ 'ਚ ਕਿਹੜੇ ਤਸਕਰਾਂ ਵਲੋਂ ਹੈਰੋਇਨ ਦੀ ਡਿਲਿਵਰੀ ਲਈ ਜਾਣੀ ਸੀ।
ਇਹ ਵੀ ਪੜ੍ਹੋ: ਪੜ੍ਹਨ ਗਏ ਵਿਦਿਆਰਥੀ ਨਾਲ ਵਾਪਰਿਆ ਦਰਦਨਾਕ ਹਾਦਸਾ, ਘਰ 'ਚ ਵਿਛੇ ਸੱਥਰ
ਕੋਰੋਨਾ ਮਰੀਜ਼ਾਂ ਲਈ ਸੌਖਾ ਹੋਇਆ 'ਡਾਇਲਿਸਿਸ' ਸਿਸਟਮ, ਹੈਲਪਲਾਈਨ ਨੰਬਰ ਦੀ ਮਿਲੀ ਸਹੂਲਤ
NEXT STORY