ਫਗਵਾੜਾ (ਜਲੋਟਾ)- ਫਗਵਾੜਾ 'ਚ ਨੈਸ਼ਨਲ ਹਾਈਵੇ ਨੰਬਰ 10 'ਤੇ ਜੇ.ਸੀ.ਟੀ. ਮਿੱਲ ਨੇੜੇ ਹੋਏ ਸੜਕ ਹਾਦਸੇ 'ਚ ਉੱਘੇ ਸਨਅਤਕਾਰ ਮੁਨੀਸ਼ ਗੁਪਤਾ (ਮਨੂ) ਪੁੱਤਰ ਸਵ. ਮਹਾਵੀਰ ਗੁਪਤਾ (ਮੈ. ਵਿਸ਼ਾਲ ਆਟੋ ਇੰਡਸਟਰੀ) ਵਾਸੀ ਫਗਵਾੜਾ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮੁਨੀਸ਼ ਗੁਪਤਾ ਦੀ ਮੌਤ ਤੋਂ ਬਾਅਦ ਫਗਵਾੜਾ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
![PunjabKesari](https://static.jagbani.com/multimedia/00_25_59712845418jalota9-ll.jpg)
ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਥਾਣਾ ਸਿਟੀ ਫਗਵਾੜਾ ਦੇ ਐੱਸ. ਐੱਚ. ਓ. ਗੌਰਵ ਧੀਰ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਜ਼ ਰਫਤਾਰ ਵਾਹਨ ਨੇ ਐਕਟਿਵਾ 'ਤੇ ਸਵਾਰ ਮੁਨੀਸ਼ ਗੁਪਤਾ (ਮਨੂ) ਨੂੰ ਟੱਕਰ ਮਾਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੀਆਂ ਸੜਕਾਂ 'ਤੇ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਇਨ੍ਹਾਂ ਮੁੱਖ ਸੜਕਾਂ 'ਤੇ ਬੰਦ ਰਹੇਗੀ ਆਵਾਜਾਈ
![PunjabKesari](https://static.jagbani.com/multimedia/00_25_59415939418jalota8-ll.jpg)
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਸੇ ਵਾਹਨ ਨੇ ਇਕ ਹੋਰ ਐਕਟਿਵਾ ਅਤੇ ਇਕ ਸਾਈਕਲ ਨੂੰ ਵੀ ਟੱਕਰ ਮਾਰੀ ਹੈ। ਵਾਪਰੇ ਹਾਦਸੇ 'ਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਮੁਨੀਸ਼ ਗੁਪਤਾ (ਮਨੂ) ਦੀ ਮੌਤ ਹੋ ਗਈ ਹੈ ਜਦਕਿ ਦੋ ਹੋਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ ਇਕ ਦੀ ਪਛਾਣ ਧਰਮਰਾਜ ਅਤੇ ਇਕ ਹੋਰ ਵਿਅਕਤੀ ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਸ ਨੇ ਮ੍ਰਿਤਕ ਮੁਨੀਸ਼ ਗੁਪਤਾ (ਮਨੂ) ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਭੇਜ ਦਿੱਤਾ ਹੈ। ਐੱਸ. ਐੱਚ. ਓ. ਗੌਰਵ ਧੀਰ ਨੇ ਦੱਸਿਆ ਕਿ ਪੁਲਸ ਜਾਂਚ ਵਿਚ ਹਾਦਸੇ ਦਾ ਕਾਰਨ ਬਣਨ ਵਾਲੀ ਗੱਡੀ ਦੀ ਪਛਾਣ ਜ਼ੈੱਨ ਕਾਰ ਵਜੋਂ ਹੋਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੀਆਂ ਸੜਕਾਂ 'ਤੇ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਇਨ੍ਹਾਂ ਮੁੱਖ ਸੜਕਾਂ 'ਤੇ ਬੰਦ ਰਹੇਗੀ ਆਵਾਜਾਈ
NEXT STORY