ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬੇ 'ਚ ਨਿਵੇਸ਼ਕਾਂ ਨੂੰ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਾਰਦਰਸ਼ੀ ਅਤੇ ਉਦਾਰਵਾਦੀ ਨੀਤੀ ਅਪਣਾਈ ਜਾਵੇ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਨਵੈਸਟ ਪੰਜਾਬ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕਰਕੇ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਬਿਨਾਂ ਕਿਸੇ ਦੇਰੀ ਦੇ ਅਮਲ 'ਚ ਲਿਆਉਣ ਲਈ ਨਿਰਦੇਸ਼ ਦਿੱਤੇ ਗਏ ਹਨ ਤਾਂ ਕਿ ਸੂਬੇ ‘ਚ ਵੱਧ ਤੋਂ ਵੱਧ ਨਿਵੇਸ਼ ਆ ਸਕੇ ਅਤੇ ਪੰਜਾਬ ਦਿਨ ਦੁੱਗਣੀ ਤੇ ਰਾਤ ਚੌਗੁਣੀ ਤਰੱਕੀ ਕਰੇ।
ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਅਨਮੋਲ ਗਗਨ ਮਾਨ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਨਿਵੇਸ਼ਕਾਂ ਨੂੰ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਨਅਤੀ ਵਿਕਾਸ ’ਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਾਰਨ ਲਈ ਵਚਨਬੱਧ ਹੈ। ਸਰਕਾਰ ਨੇ ਪਹਿਲਾਂ ਹੀ ਇਕ ਅਜਿਹਾ ਢਾਂਚਾ ਬਣਾ ਲਿਆ ਹੈ, ਜਿਸ ਤਹਿਤ ਸੂਬੇ ਵਿੱਚ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਮਿਲਣਗੀਆਂ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਦੇ ਇੱਛੁਕ ਨਿਵੇਸ਼ਕ ਮਨਜ਼ੂਰੀ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਮਨਜ਼ੂਰੀਆਂ ਤੇਜ਼ੀ ਨਾਲ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਗੁਰਾਇਆ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਤੇ ਹੋਰ ਸਾਮਾਨ ਸਮੇਤ 6 ਨੂੰ ਕੀਤਾ ਗ੍ਰਿਫ਼ਤਾਰ
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ, ਜਿਸ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਜਗਾ ਨਹੀਂ ਤੇ ਜੇਕਰ ਕੋਈ ਅਧਿਕਾਰੀ ਜਾਂ ਮੁਲਾਜ਼ਮ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ 'ਚ ਇਨਵੈਸਟ ਪੰਜਾਬ ਦੇ ਉੱਚ ਅਧਿਕਾਰੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਨਸ਼ਿਆਂ ਖ਼ਿਲਾਫ਼ ਜੰਗ, ਪੰਜਾਬ ਪੁਲਸ ਵੱਲੋਂ ਇਕ ਹਫ਼ਤੇ ’ਚ 7.93 ਲੱਖ ਫਾਰਮਾ ਓਪੀਔਡਜ਼ ਤੇ ਨਸ਼ੇ ਵਾਲੇ ਟੀਕੇ ਬਰਾਮਦ
NEXT STORY