ਫਤਿਹਗੜ੍ਹ ਚੂੜੀਆਂ/ਕਾਲਾ ਅਫਗਾਨਾ/ਨਾਨਕਚੱਕ, (ਸਾਰੰਗਲ, ਬਲਵਿੰਦਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਸਮੇਂ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਨੇ ਕਿਹਾ ਕਿ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਝੂਠੇ ਸਾਬਿਤ ਹੋਏ ਹਨ ਤੇ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਬਜਟ ਪੇਸ਼ ਕਰ ਕੇ ਕਿਸਾਨਾਂ-ਮਜ਼ਦੂਰਾਂ ਨਾਲ ਧੋਖਾ ਕੀਤਾ ਹੈ। ਇਸ ਮੌਕੇ ਅਜੀਤ ਸਿੰਘ, ਦਲਜੀਤ ਸਿੰਘ ਗਿੱਲਾਂਵਾਲੀ, ਰਾਮ ਸਿੰਘ, ਰਾਜਬੀਰ ਸਿੰਘ, ਸਵਿੰਦਰ ਕੌਰ, ਬਲਜਿੰਦਰ ਕੌਰ, ਪਰਮਜੀਤ ਕੌਰ, ਜਵਿੰਦਰ ਕੌਰ, ਗੁਰਦੇਵ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ।
ਅੱਜ ਮੁੱਖ ਮੰਤਰੀ ਤੇ ਜਾਖੜ ਕੇਂਦਰੀ ਮੰਤਰੀ ਗਡਕਰੀ ਨੂੰ ਮਿਲਣਗੇ
NEXT STORY