ਚੰਡੀਗੜ੍ਹ (ਬਿਊਰੋ) - ਰਾਜਪਾਲ ਪੰਜਾਬ ਵੀ. ਪੀ. ਸਿੰਘ ਬਦਨੌਰ ਵੱਲੋਂ ਅੱਜ ਇੱਥੇ ਪੰਜਾਬ ਰਾਜ ਲੋਕ ਸੇਵਾ ਕਮਿਸ਼ਨ ਦੇ ਨਵੇਂ ਨਿਯੁਕਤ ਕੀਤੇ ਗਏ 6 ਮੈਂਬਰਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਭਾਰਤ ਦੇ ਸੰਵਿਧਾਨ ਪ੍ਰਤੀ ਵਫਾਦਾਰੀ ਅਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ। ਇਸ ਤੋਂ ਇਲਾਵਾ ਰਾਜ ਸੂਚਨਾ ਕਮਿਸ਼ਨ ਦੇ 2 ਮੈਂਬਰਾਂ ਨੂੰ ਵੀ ਪੰਜਾਬ ਰਾਜ ਭਵਨ ਵਿਖੇ ਹੋਏ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਹੁੰ ਚੁਕਾਈ ਗਈ। ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵੇਂ ਮੈਂਬਰਾਂ ਵਿਚ ਅਮਰ ਪ੍ਰਤਾਪ ਸਿੰਘ ਵਿਰਕ, ਗੁਰਪ੍ਰਤਾਪ ਸਿੰਘ ਮਾਨ, ਜਮੀਤ ਕੌਰ ਤੇਜੀ, ਲੋਕ ਨਾਥ ਆਂਗਰਾ, ਪ੍ਰੋ. ਨੀਲਮ ਗਰੇਵਾਲ ਅਤੇ ਗੈਰ ਸਰਕਾਰੀ ਮੈਂਬਰ ਸੁਪ੍ਰੀਤ ਘੁੰਮਣ ਸ਼ਾਮਲ ਹਨ ਜਦਕਿ ਰਾਜ ਸੂਚਨਾ ਕਮਿਸ਼ਨ ਦੇ ਮੈਂਬਰ ਵਜੋਂ ਖੁਸ਼ਵੰਤ ਸਿੰਘ ਅਤੇ ਸੰਜੀਵ ਗਰਗ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਮੁੱਖ ਸਕੱਤਰ ਤੇਜਵੀਰ ਸਿੰਘ, ਐਡਵੋਕੇਟ ਜਨਰਲ ਪੰਜਾਬ ਅਤੁਲ ਨੰਦਾ ਅਤੇ ਸੈਕਟਰੀ ਟੂ ਗਵਰਨਰ ਜੇ. ਐੱਮ. ਬਾਲਾਮੁਰਗਨ ਤੋਂ ਇਲਾਵਾ ਵਿਧਾਇਕ ਸੁਖਜਿੰਦਰ ਸਿੰਘ, ਡਾ. ਰਾਜ ਕੁਮਾਰ ਵੇਰਕਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਹਾਜ਼ਰ ਸਨ।
ਸਿੱਖਿਆ ਦੀ ਕਾਲਾਬਾਜ਼ਾਰੀ 'ਤੇ ਰੋਕ ਲਾਏਗਾ ਕੇਂਦਰ
NEXT STORY