ਨਾਭਾ, (ਜਗਨਾਰ, ਭੂਪਾ)- ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਦਿਆਂ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ-ਪਿੰਡ ਕਾਂਗਰਸੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਅੱਜ ਬਲਾਕ ਦਿਹਾਤੀ ਪ੍ਰਧਾਨ ਨਾਭਾ ਬਲਵਿੰਦਰ ਸਿੰਘ ਬਿੱਟੂ ਢੀਂਗੀ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਪ੍ਰਧਾਨ ਬਿੱਟੂ ਢੀਂਗੀ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਵਿਚ ਮੋਦੀ ਸਰਕਾਰ ਬਣੀ ਹੈ, ਮਹਿੰਗਾਈ ਨੇ ਦੇਸ਼ ਅੰਦਰ ਆਪਣੇ ਪੈਰ ਹੀ ਨਹੀਂ ਪਸਾਰੇ, ਸਗੋਂ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ। ਜਨਤਾ ਕੁੱਲੀ, ਜੁੱਲੀ ਤੇ ਰੋਟੀ ਤੋਂ ਮੁਹਤਾਜ ਹੋਣ ਕਿਨਾਰੇ ਹੈ। ਜੇਕਰ ਦੇਸ਼ ਨੂੰ ਬਚਾਉਣਾ ਹੈ ਤਾਂ 'ਮੋਦੀ ਭਜਾਓ, ਦੇਸ਼ ਬਚਾਓ' ਦੇ ਨਾਅਰੇ ਅਮਲ ਕਰਨਾ ਪਵੇਗਾ ਤਾਂ ਹੀ ਅਗਲੇ ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਬਣਾ ਕੇ ਦੇਸ਼ ਦੀ ਤਰੱਕੀ ਦੀ ਲੀਹੋਂ ਲੱਥੀ ਗੱਡੀ ਨੂੰ ਫਿਰ ਲਾਈਨ 'ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਭਾ ਹਲਕੇ ਦੇ ਸਾਰੇ ਹੀ 166 ਪਿੰਡਾਂ ਵਿਚ ਰੋਜ਼ਾਨਾ ਕੇਂਦਰ ਸਰਕਾਰ ਦੇ ਪੁਤਲੇ ਸਾੜਨ ਦਾ ਸਿਲਸਿਲਾ ਨਿਰੰਤਰ ਜਾਰੀ ਰਹੇਗਾ। ਅੱਜ ਦੇ ਅਰਥੀ ਫੂਕ ਮੁਜ਼ਾਹਰੇ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।
2000 ਰੁਪਏ ਲਈ ਕਿਸਾਨ ਦਾ ਕਤਲ ਕਰਨ ਵਾਲੇ 2 ਗ੍ਰਿਫ਼ਤਾਰ
NEXT STORY