Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 29, 2026

    11:23:26 PM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • wrestler the great khali met with a major accident

    ਮਸ਼ਹੂਰ ਰੈਸਲਰ 'ਦ ਗ੍ਰੇਟ ਖਲੀ' ਨਾਲ ਵਾਪਰ ਗਿਆ ਵੱਡਾ...

  • chitti bein rivers black water

    ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ...

  • akali bjp alliance assembly elections

    ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੂਬੇ ’ਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ, ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ‘ਪੰਜਾਬ’

PUNJAB News Punjabi(ਪੰਜਾਬ)

ਸੂਬੇ ’ਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ, ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ‘ਪੰਜਾਬ’

  • Edited By Anuradha,
  • Updated: 27 Jan, 2024 06:46 PM
Jalandhar
initiation of road safety force in the state
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਸੂਬੇ ’ਚ ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਪੀ. ਏ. ਪੀ. ਗਰਾਊਂਡ ਵਿਖੇ ਇਸ ਫੋਰਸ ਦੀ ਸ਼ੁਰੂਆਤ ਕਰਨ ਲਈ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਹ ਇਤਿਹਾਸਕ ਪਲ ਹਨ ਕਿਉਂਕਿ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫੋਰਸ ਦੇ ਗਠਨ ਅਤੇ ਉਸ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕਰਨ ’ਚ ਸਾਰੇ ਅਧਿਕਾਰੀਆਂ ਨੇ ਅਹਿਮ ਰੋਲ ਅਦਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਫੋਰਸ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਅਤੇ ਆਵਾਜਾਈ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ’ਚ ਬਹੁਤ ਵੱਡਾ ਰੋਲ ਅਦਾ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਦਾ ਵਿਚਾਰ ਰਾਤੋਂ-ਰਾਤ ਨਹੀਂ ਆਇਆ ਸਗੋਂ ਇਸ ਗੰਭੀਰ ਸਮੱਸਿਆ ਦੇ ਗੰਭੀਰ ਸਵੈ-ਪੜਚੋਲ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਨੇ ਲੋਕ ਸਭਾ ’ਚ ਸੜਕ ਹਾਦਸਿਆਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਕਿਉਂਕਿ ਇਨ੍ਹਾਂ ਹਾਦਸਿਆਂ ਕਾਰਨ ਸੂਬੇ ’ਚ ਰੋਜ਼ਾਨਾ 12 ਮੌਤਾਂ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਉਦੋਂ ਤੋਂ ਹੀ ਉਨ੍ਹਾਂ ਦੇ ਮਨ ’ਚ ਇਹ ਸੋਚ ਸੀ ਕਿ ਜਦੋਂ ਕਦੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਲੋਕਾਂ ਦੀ ਜਾਨ ਬਚਾਉਣ ਲਈ ਸਮਰਪਿਤ ਫੋਰਸ ਬਣਾਈ ਜਾਵੇਗੀ ਅਤੇ ਅੱਜ ਉਨ੍ਹਾਂ ਦਾ ਇਹ ਸੁਪਨਾ ਸਾਕਾਰ ਹੋ ਗਿਆ ਹੈ।

ਇਹ ਵੀ ਪੜ੍ਹੋ : ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ : ਵਿਧਾਇਕ ਸਰਾਰੀ

ਪੰਜਾਬ ਨੂੰ ਸਭ ਤੋਂ ਸੁਰੱਖਿਅਤ ਸੂਬਾ ਬਣਾਉਣ ਵੱਲ ਢੁਕਵਾਂ ਕਦਮ
ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਨਾਲ ਪੁਲਸ ਦੇ ਜਵਾਨ ਆਪਣੀ ਪੁਲਸ ਡਿਊਟੀ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵਾਹਨ ਇਸ ਫੋਰਸ ਨੂੰ ਦਿੱਤੇ ਗਏ ਹਨ, ਉਹ ਵਾਹਨ ਦੁਨੀਆ ਭਰ ਦੇ ਸਭ ਤੋਂ ਵਧੀਆ ਵਾਹਨਾਂ ’ਚੋਂ ਇੱਕ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐੱਸ. ਐੱਸ. ਐੱਫ. ਆਮ ਵਿਅਕਤੀ ਦੀ ਜਾਨ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਹੁਣ ਤੋਂ ਐੱਸ. ਐੱਸ. ਐੱਫ. ਦੇ ਕੰਮਕਾਜ ਦੀ ਪੜਚੋਲ ਕਰਨ ਲਈ ਹਰ ਮਹੀਨੇ ਦੇ ਅੰਕੜਿਆਂ ਦਾ ਅਧਿਐਨ ਕੀਤਾ ਜਾਵੇਗਾ ਅਤੇ ਹਰ ਮਹੀਨੇ ਤੋਂ ਬਾਅਦ ਅੰਕੜੇ ਲੋਕਾਂ ਨਾਲ ਸਾਂਝੇ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦਾ ਗਠਨ ਸੜਕ ਹਾਦਸਿਆਂ ਦੇ ਸਬੰਧ ’ਚ ਪੰਜਾਬ ਨੂੰ ਸਭ ਤੋਂ ਸੁਰੱਖਿਅਤ ਸੂਬਾ ਬਣਾਉਣ ਵੱਲ ਢੁਕਵਾਂ ਕਦਮ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਵਡੇਰੇ ਜਨਤਕ ਹਿੱਤ ’ਚ ਇਹ ਮਨੋਰਥ ਪ੍ਰਾਪਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਐੱਸ. ਐੱਸ. ਐੱਫ. ਦੇ ਸਟਾਫ਼ ਨੂੰ ਵੀ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਆਪਣੀ ਡਿਊਟੀ ਹੋਰ ਵਧੇਰੇ ਇਮਾਨਦਾਰੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਆਖਿਆ।

ਇਹ ਵੀ ਪੜ੍ਹੋ : ਸਵਾ ਮਹੀਨਾ ਪਹਿਲਾਂ ਕੈਨੇਡਾ ਭੇਜੀ ਨੌਜਵਾਨ ਕੁੜੀ ਦੀ ਮੌਤ, ਧੀ ਦੀ ਫੋਟੋ ਨੂੰ ਕਲਾਵੇ ’ਚ ਲੈ ਧਾਹਾਂ ਮਾਰ ਰੋਇਆ ਪਿਤਾ

ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਲਈ ਵੀ ਪੁਆਇੰਟਾਂ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ’ਚ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਡਰਾਈਵਿੰਗ ਲਾਇਸੈਂਸ ਰੱਦ ਕਰਕੇ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ’ਚ ਕੁੜੀਆਂ ਪੁਲਸ ਫੋਰਸ ’ਚ ਸ਼ਾਮਲ ਹੋ ਰਹੀਆਂ ਹਨ ਅਤੇ ਐੱਸ. ਐੱਸ. ਐੱਫ. ਦੇ ਵਾਹਨਾਂ ਦੇ 90 ਡਰਾਈਵਰ ਵੀ ਕੁੜੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੋਰਸ 5500 ਕਿਲੋਮੀਟਰ ਰਾਜ ਅਤੇ ਰਾਸ਼ਟਰੀ ਮਾਰਗਾਂ ਨੂੰ ਕਵਰ ਕਰਨ ਲਈ ਸੜਕ ਸੁਰੱਖਿਆ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪਿਛਲੇ ਕੁਝ ਦਹਾਕਿਆਂ ਦੌਰਾਨ ਆਵਾਜਾਈ ਅਤੇ ਸੜਕੀ ਢਾਂਚੇ ’ਚ ਮਹੱਤਵਪੂਰਨ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਚਿੰਤਾ ਜ਼ਾਹਰ ਕੀਤੀ ਕਿ 65 ਫੀਸਦੀ ਸੜਕੀ ਮੌਤਾਂ ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਵਾਪਰਦੀਆਂ ਹਨ।

PunjabKesari

ਉਨ੍ਹਾਂ ਕਿਹਾ ਕਿ ਇਨ੍ਹਾਂ ’ਚੋਂ ਜ਼ਿਆਦਾਤਰ ਘਾਤਕ ਹਾਦਸੇ ਸ਼ਾਮ 6:00 ਵਜੇ ਤੋਂ ਰਾਤ 12:00 ਵਜੇ ਦੇ ਦਰਮਿਆਨ ਵਾਪਰਦੇ ਹਨ, ਜਦੋਂ ਇਨ੍ਹਾਂ ਸੜਕਾਂ 'ਤੇ ਪੁਲਸ ਦੀ ਮੌਜੂਦਗੀ ਬਹੁਤ ਘੱਟ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਤੇਜ਼ ਰਫ਼ਤਾਰ ਵਾਹਨ ਨੂੰ ਰੋਕਣ ਲਈ ਵਿਸ਼ੇਸ਼ ਸਾਜ਼ੋ-ਸਾਮਾਨ ਨਾਲ ਲੈਸ 129 ਪੈਟਰੋਲਿੰਗ ਵਾਹਨ (ਗਸ਼ਤ ਕਰਨ ਵਾਲੇ ਵਾਹਨ) ਇਨ੍ਹਾਂ ਰੂਟਾਂ ’ਤੇ ਤਾਇਨਾਤ ਕੀਤੇ ਜਾਣਗੇ ਅਤੇ ਵਾਹਨ ਹਰੇਕ 30 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰੇਗਾ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ’ਚੋਂ ਜਿਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਢੁਕਵੀਂ ਸਿਖਲਾਈ ਦਿੱਤੀ ਗਈ ਹੈ, ਨੂੰ ਸੜਕ ਸੁਰੱਖਿਆ ਫੋਰਸ ’ਚ ਤਾਇਨਾਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਟ੍ਰੇਨਿੰਗ ਕਪੂਰਥਲਾ ਵਿਖੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੋਰਸ ਇੱਕ ਪਾਸੇ ਸੂਬੇ ’ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਸਿੱਧ ਹੋਵੇਗੀ।

ਇਹ ਵੀ ਪੜ੍ਹੋ : ਜਲੰਧਰ ਦੇ ਰਹਿਣ ਵਾਲੇ ਸੀ ਦਸੂਹਾ ਹਾਦਸੇ ’ਚ ਮਾਰੇ ਗਏ ਪੰਜ ਨੌਜਵਾਨ, ਪਰਿਵਾਰਾਂ ’ਚ ਪਸਰਿਆ ਮਾਤਮ

ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ
ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ’ਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਗੁਆਚ ਰਹੀਆਂ ਕਈ ਕੀਮਤੀ ਜਾਨਾਂ ਨੂੰ ਬਚਾਉਣ ਲਈ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ’ਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਮਿਲਣ ਨੂੰ ਯਕੀਨੀ ਬਣਾਉਣ ਲਈ ਫੋਰਸ ਨੂੰ ਟਰੌਮਾ ਸੈਂਟਰਾਂ ਨਾਲ ਜੋੜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵਾਪਰਦੇ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਰੋਜ਼ਾਨਾ 14 ਦੇ ਕਰੀਬ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸੁਚੱਜੀ ਵਿਵਸਥਾ ਕਰਕੇ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਸਕਦੀ ਹੈ ਜਿਸ ਲਈ ਪੰਜਾਬ ਪੁਲਿਸ ਵਿੱਚ ‘ਸੜਕ ਸੁਰੱਖਿਆ ਫੋਰਸ’ ਗਠਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਫੋਰਸ ਸੜਕ ਹਾਦਸਿਆਂ ਨੂੰ ਰੋਕਣ ਲਈ ਅੰਨ੍ਹੇਵਾਹ ਡਰਾਈਵਿੰਗ ਕਰਨ ਵਾਲਿਆਂ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਨੂੰ ਰੋਕਣ ਲਈ ਮਹੱਤਵਪੂਰਨ ਭੂਮਿਕਾ ਨਿਭਾਏਗੀ ਅਤੇ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਬੋਝ ਵੀ ਘਟੇਗਾ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਪੁਲਸ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਡਿਊਟੀ ਨਿਰਪੱਖ ਨਾਲ ਨਿਭਾਅ ਰਹੀ ਹੈ। ਉਨ੍ਹਾਂ ਦੀ ਸਰਕਾਰ ਨੇ ਪੁਲਸ ਨੂੰ ਰਿਮੋਟ ਅਤੇ ਕੰਪਿਊਟਰ ਵਜੋਂ ਵਰਤਣ ਦੀ ਬਜਾਏ ਉਨ੍ਹਾਂ ਦੀ ਕਾਰਜ-ਕੁਸ਼ਲਤਾ ਵਧਾਉਣ ਲਈ ਇਹ ਯੰਤਰ ਪੁਲਸ ਦੇ ਹੱਥਾਂ ਵਿੱਚ ਦੇ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਸ ਫੋਰਸ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਤਾਂ ਜੋ ਉਹ ਆਪਣੀ ਡਿਊਟੀ ਹੋਰ ਵਧੇਰੇ ਤਨਦੇਹੀ ਨਾਲ ਨਿਭਾਉਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਭ ਤੋਂ ਮੋਹਰੀ ਸੂਬਾ ਰਿਹਾ ਹੈ ਅਤੇ ਭਵਿੱਖ ’ਚ ਵੀ ਹਮੇਸ਼ਾ ਮੋਹਰੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤਾਂ ਜੋ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਵਿੱਚ ਸੂਬਾ ਸਰਕਾਰ ਦਾ ਸਾਥ ਦੇ ਕੇ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਐੱਸ. ਐੱਸ.ਐੱਫ. ਦੇ ਪਹਿਲੇ ਪੜਾਅ ਦੇ ਖਾਕੇ ਦੀ ਵੀ ਸ਼ੁਰੂਆਤ ਕੀਤੀ ਜਿਸ ਦੇ ਆਧਾਰ 'ਤੇ ਵਾਹਨ ਸੂਬੇ ਵਿੱਚ ਸਰਗਰਮ ਰਹਿਣਗੇ। ਇਸ ਮੌਕੇ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ, ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਐੱਮ. ਐੱਫ. ਫਾਰੂਕੀ ਅਤੇ ਏ.ਐੱਸ. ਰਾਏ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਆਂਗਣਵਾੜੀ ਸੈਟਰਾਂ ਨੂੰ ਰਾਸ਼ੀ ਕੀਤੀ ਜਾਰੀ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Road Security Force
  • Punjab
  • Bhagwant Singh Mann
  • Force
  • ਸੜਕ ਸੁਰੱਖਿਆ ਫੋਰਸ
  • ਪੰਜਾਬ
  • ਭਗਵੰਤ ਸਿੰਘ ਮਾਨ
  • ਫੋਰਸ

ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ : ਵਿਧਾਇਕ ਸਰਾਰੀ

NEXT STORY

Stories You May Like

    • jalandhar thieves target st george convent school
      ਜਲੰਧਰ: ਸੇਂਟ ਜਾਰਜ ਕਾਨਵੈਂਟ ਸਕੂਲ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ
    • akali bjp alliance assembly elections
      ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
    • the impact of monsoon is intensifying again in punjab
      ਪੰਜਾਬ 'ਚ ਮਾਨਸੂਨ ਦਾ ਅਸਰ ਫਿਰ ਤੇਜ਼, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ...
    • only a few hours left for jalandhar gymkhana club elections  voting tomorrow
      ਜਲੰਧਰ ਜਿਮਖਾਨਾ ਕਲੱਬ ਚੋਣਾਂ ’ਚ ਕੁਝ ਹੀ ਘੰਟੇ ਬਾਕੀ, ਭਲਕੇ ਵੋਟਿੰਗ, ਕਰਾਸ...
    • young man  dead body  dog
      22 ਸਾਲਾ ਨੌਜਵਾਨ ਦੀ ਕੁੱਤਿਆਂ ਵੱਲੋਂ ਨੋਚੀ ਲਾਸ਼ ਮਿਲੀ
    • big revelation in lecturer neha murder case in jalandhar
      ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ...
    • a big convenience for the voters of punjab
      ਪੰਜਾਬ ਦੇ ਵੋਟਰਾਂ ਲਈ ਵੱਡੀ ਸਹੂਲਤ, SIR-2026 ਨੂੰ ਲੈ ਕੇ ਸੂਬੇ ਭਰ ’ਚ ਹੈਲਪ...
    • chitti bein rivers black water
      ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
    Trending
    Ek Nazar
    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    trial on khalid sheikh mohammed

    ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    car hit pedestrians

    ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

    sidhu moosewala s first hologram show will be held on this day

    ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬ ਦੀਆਂ ਖਬਰਾਂ
      • punjab employees  government orders  notices issued
        ਪੰਜਾਬ : ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
      • tarn taran went missing along with two relatives during the floods in nepal
        ਨੇਪਾਲ ’ਚ ਹੜ੍ਹਾਂ ਦੌਰਾਨ ਤਰਨਤਾਰਨ ਦੇ ਪਿੰਡ ਰੱਤੋਕੇ ਦਾ ਨੌਜਵਾਨ ਦੋ ਰਿਸ਼ਤੇਦਾਰਾਂ...
      • dera beas  devotees
        ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਲਿਆ ਗਿਆ ਵੱਡਾ ਫ਼ੈਸਲਾ
      • suspense over rahul gandhi s punjab visit ends raja warring gives big statement
        ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਲੈ ਕੇ ਸਸਪੈਂਸ ਖ਼ਤਮ, ਰਾਜਾ ਵੜਿੰਗ ਨੇ ਦਿੱਤਾ...
      • baba bakala  nihang singh
        ਬਾਬਾ ਬਕਾਲਾ ਵਿਖੇ ਨਿਹੰਗ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
      • punjab schools education department
        ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
      • ration card government scheme
        ਰਾਸ਼ਨ ਕਾਰਡਾਂ ਸਬੰਧੀ ਪੰਜਾਬ ’ਚ ਲੱਗੀ ਦੌੜ, ਗਰੀਬਾਂ ਦੇ ਹੱਕ ’ਤੇ ਅਮੀਰਾਂ ਦੀ ਵੀ...
      • the impact of monsoon is intensifying again in punjab
        ਪੰਜਾਬ 'ਚ ਮਾਨਸੂਨ ਦਾ ਅਸਰ ਫਿਰ ਤੇਜ਼, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ...
      • railway department  rail passengers
        ਰੇਲ 'ਚ ਸਫਰ ਕਰਨ ਵਾਲਿਆਂ ਜ਼ਰੂਰੀ ਖਬਰ, ਵਿਭਾਗ ਨੇ ਚੁੱਕਿਆ ਸਖ਼ਤ ਕਦਮ
      • ruckus during farmers   protest in fazilka
        ਫ਼ਾਜ਼ਿਲਕਾ 'ਚ ਕਿਸਾਨਾਂ ਦੇ ਧਰਨੇ ਦੌਰਾਨ ਹੰਗਾਮਾ, ਹਾਈਵੇਅ ਜਾਮ ਨੂੰ ਲੈ ਕੇ ਪਿਆ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +