ਚੰਡੀਗੜ੍ਹ : ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ ਕਿਰਤ ਵਿਭਾਗ ਵੱਲੋਂ ਬਾਲ ਮਜਦੂਰੀ ਖਾਤਮਾ ਹਫ਼ਤੇ ਦੌਰਾਨ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਕੁਲ 155 ਬਾਲ/ਕਿਸ਼ੋਰ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਮਜ਼ਦੂਰੀ ਖਾਤਮਾ ਹਫ਼ਤੇ ਦੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਜ਼ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਟੀਮਾਂ ਬਣਾਈਆਂ ਗਈਆਂ ਜਿਸ ਵਿਚ ਕਿਰਤ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਇਸਤਰੀ ਅਤੇ ਬਾਲ ਸੁਰੱਖਿਆ ਵਿਭਾਗ ਅਤੇ ਪੰਜਾਬ ਪੁਲਸ ਦੇ ਅਧਿਕਾਰੀਆਂ ਨੂੰ ਮੈਂਬਰ ਬਣਾਇਆ ਗਿਆ।
ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ
ਇਨ੍ਹਾਂ ਟੀਮਾਂ ਵਲੋਂ ਵੱਖ ਵੱਖ ਕੰਮਕਾਜੀ ਥਾਵਾਂ ਤੇ ਜਾ ਕੇ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਲੁਧਿਆਣਾ ਵਿੱਚ 99, ਬਠਿੰਡਾ ਵਿੱਚ 4, ਜਲੰਧਰ ਵਿੱਚ 3, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 1, ਸ਼ਹੀਦ ਭਗਤ ਸਿੰਘ ਨਗਰ ਵਿੱਚ 3, ਫਾਜ਼ਿਲਕਾ ਵਿੱਚ 2, ਸੰਗਰੂਰ ਵਿੱਚ 1, ਸ੍ਰੀ ਮੁਕਤਸਰ ਸਾਹਿਬ ਵਿੱਚ 4, ਫਿਰੋਜ਼ਪੁਰ ਵਿੱਚ 1 ਤੇ ਰੂਪਨਗਰ ਵਿੱਚ 2 ਬਾਲ ਮਜ਼ਦੂਰ ਮੁਕਤ ਕਰਵਾਏ ਗਏ।
ਇਸੇ ਤਰ੍ਹਾਂ ਪਟਿਆਲਾ ਵਿੱਚ 30, ਪਠਾਨਕੋਟ ਵਿੱਚ 3, ਗੁਰਦਾਸਪੁਰ ਵਿੱਚ 1, ਬਟਾਲਾ ਵਿੱਚ 5 ਅਤੇ ਹੁਸ਼ਿਆਰਪੁਰ ਵਿੱਚ 1 ਬਾਲ ਮਜ਼ਦੂਰ ਨੂੰ ਮੁਕਤ ਕਰਵਾਇਆ ਗਿਆ। ਕਿਰਤ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਬਾਲ ਮਜ਼ਦੂਰੀ ਦੇ ਖਾਤਮੇ ਲਈ ਮੁਹਿੰਮ ਜਾਰੀ ਰਹੇਗੀ।
ਇਹ ਵੀ ਪੜ੍ਹੋ- 23 ਜੂਨ ਨੂੰ ਹੋਣ ਵਾਲੀ NEET-PG ਪ੍ਰੀਖਿਆ ਮੁਲਤਵੀ, ਨਵੀਂ ਤਾਰੀਖ਼ ਦਾ ਜਲਦ ਹੋਵੇਗਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਤ ਦੇ ਹਨੇਰੇ 'ਚ ਭੁਲੇਖੇ ਨਾਲ ਖਾ ਲਈ ਜ਼ਹਿਰੀਲੀ ਚੀਜ਼, ਖੇਤਾਂ 'ਚ ਨੌਜਵਾਨ ਦੀ ਹੋਈ ਦਰਦਨਾਕ ਮੌਤ
NEXT STORY