ਕਪੂਰਥਲਾ, (ਮਲਹੋਤਰਾ)- ਕਪੂਰਥਲਾ-ਸੁਲਤਾਨਪੁਰ ਰੋਡ ’ਤੇ ਇਕ ਅਣਪਛਾਤੇ ਵਾਹਨ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖਬਰ ਿਮਲੀ ਹੈ। ਜ਼ਖਮੀ ਨੂੰ ਰਾਹਗੀਰਾਂ ਦੀ ਮਦਦ ਨਾਲ 108 ਐਂਬੂਲੈਂਸ ਰਾਹੀਂ ਕਪੂਰਥਲਾ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਦਿਨੇਸ਼ ਗੁਪਤਾ ਪੁੱਤਰ ਗੋਪਾਲ ਵਾਸੀ ਪੁਰਾਣੀ ਦਾਣਾ ਮੰਡੀ, ਕਪੂਰਥਲਾ ਨੇ ਦੱਸਿਆ ਕਿ ਉਹ ਮੋਟਰਸਾਈਕਲ ’ਤੇ ਸੁਲਤਾਨਪੁਰ ਲੋਧੀ ਵੱਲ ਜਾ ਰਿਹਾ ਸੀ। ਜਦੋਂ ਉਹ ਆਰ.ਸੀ.ਐੱਫ. ਕੋਲ ਪੁੱਜਾ ਤਾਂ ਪਿੱਛਿਓਂ ਆ ਰਹੇ ਤੇਜ਼ ਰਫਤਾਰ ਵਾਹਨ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਉਹ ਡਿੱਗ ਕੇ ਜ਼ਖਮੀ ਹੋ ਗਿਆ। ਮਾਮਲੇ ਸਬੰਧੀ ਪੁਲਸ ਜਾਂਚ ਕਰ ਰਹੀ ਹੈ।
ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਲਾਇਆ ਧਰਨਾ
NEXT STORY