ਕਾਠਗਡ਼੍ਹ, (ਰਾਜੇਸ਼)- ਚੰਡੀਗਡ਼੍ਹ-ਰੋਪਡ਼ ਹਾਈਵੇ ’ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ 2 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰ ਤੇ ਮੋਟਰਸਾਈਕਲ ਚਾਲਕ ਰੋਪਡ਼ ਸਾਈਡ ਤੋਂ ਆ ਰਹੇ ਸਨ, ਜਦੋਂ ਉਹ ਰਾਤ ਸਾਢੇ 7 ਵਜੇ ਦੇ ਕਰੀਬ ਪਿੰਡ ਜਮੀਤਗਡ਼੍ਹ ਭੱਲਾ ਪਹੁੰਚੇ ਤਾਂ ਕਾਰ ਨੇ ਪਿੱਛਿਓਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਜੁਝਾਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਮਾਜਰਾ ਜੱਟਾਂ ਦੀ ਲੱਤ ਟੁੱਟ ਗਈ ਤੇ ਉਸ ਦੇ ਨਾਲ ਬੈਠੇ ਦੂਜੇ ਸਾਥੀ ਬਲਜੀਤ ਸਿੰਘ ਪੁੱਤਰ ਮੇਜਰ ਸਿੰਘ ਦੇ ਵੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਰੋਪਡ਼ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾ ਦਿੱਤਾ।
ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਕਾਠਗਡ਼੍ਹ ਦੇ ਏ.ਐੱਸ.ਆਈ. ਜਰਨੈਲ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਪਹੁੰਚੇ ਤੇ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਗਈ।
ਰਿਸ਼ਵਤ ਲੈਂਦਾ ਪਟਵਾਰੀ ਕਾਬੂ
NEXT STORY