ਬਠਿੰਡਾ (ਵਰਮਾ) : ਚੋਰੀ ਦੇ ਦੋਸ਼ 'ਚ ਕੇਂਦਰੀ ਜੇਲ੍ਹ 'ਚ ਬੰਦ ਇਕ ਹਵਾਲਾਤੀ ਰਹੱਸਮਈ ਢੰਗ ਨਾਲ ਗਾਇਬ ਹੋ ਗਿਆ। ਸੋਮਵਾਰ ਸਵੇਰੇ ਹਵਾਲਾਤੀਆਂ ਦੀ ਗਿਣਤੀ ਦੌਰਾਨ ਉਸ ਦੀ ਗੁੰਮਸ਼ੁਦਗੀ ਦਾ ਪਤਾ ਲੱਗਿਆ, ਜਿਸ ਨਾਲ ਜੇਲ੍ਹ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ। ਲਾਪਤਾ ਹਵਾਲਾਤੀ ਦੀ ਪਛਾਣ ਤਿਲਕ ਰਾਜ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦਾ ਰਹਿਣ ਵਾਲਾ ਸੀ, ਜਿਸ ਨੂੰ ਚੋਰੀ ਦੇ ਦੋਸ਼ ਵਿਚ ਜੇਲ੍ਹ ਭੇਜਿਆ ਗਿਆ ਸੀ। ਜਾਣਕਾਰੀ ਅਨੁਸਾਰ ਜੇਲ ਪ੍ਰਸ਼ਾਸਨ ਵਲੋਂ ਜੇਲ੍ਹ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ, ਇਸ ਲਿਖਤ ਤੱਕ ਹਵਾਲਾਤੀ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜੇਲ੍ਹ ਪ੍ਰਸ਼ਾਸਨ ਨੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੈਰਾਨੀ ਦੀ ਗੱਲ ਹੈ ਕਿ ਤਿਲਕ ਰਾਜ ਕਿਸੇ ਵੀ ਕੈਮਰੇ ਵਿਚ ਕੈਦ ਨਹੀਂ ਹੋਇਆ। ਜੇਲ੍ਹ ਦੀਆਂ ਉੱਚੀਆਂ ਕੰਧਾਂ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ, ਭੱਜਣਾ ਲਗਭਗ ਅਸੰਭਵ ਮੰਨਿਆ ਜਾ ਰਿਹਾ ਹੈ। ਘਟਨਾ ਦੀ ਪੁਸ਼ਟੀ ਕਰਦੇ ਹੋਏ ਜੇਲ੍ਹ ਸੁਪਰੀਡੈਂਟ ਸ਼ਿਵਰਾਜ ਸਿੰਘ ਨੇ ਕਿਹਾ ਕਿ ਇੱਕ ਲਾਪਤਾ ਹਵਾਲਾਤੀ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਸਦੇ ਘਰ ਅਤੇ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਕੈਦੀ ਜੇਲ੍ਹ ਵਿਚੋਂ ਭੱਜ ਗਿਆ ਹੈ ਜਾਂ ਅੰਦਰ ਕਿਤੇ ਲੁਕਿਆ ਹੋਇਆ ਹੈ।
ਹਰ ਐਤਵਾਰ ਬੰਦ ਰਿਹਾ ਕਰੇਗੀ ਸਬਜ਼ੀ ਮੰਡੀ! ਜਲਦ ਹੋ ਸਕਦੈ ਐਲਾਨ
NEXT STORY