ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ 'ਚ ਇਕ 5 ਸਾਲਾ ਮਾਸੂਮ ਬੱਚੀ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ਜਿਸ ਕਾਰਨ ਉਸ ਦੇ ਪਰਿਵਾਰ 'ਚ ਮਾਤਮ ਦਾ ਮਾਹੌਲ ਛਾ ਗਿਆ ਹੈ। ਬੱਚੀ ਦੇ ਪਿਤਾ ਜੋਗਿੰਦਰ ਪੁੱਤਰ ਦਰਸ਼ਨ ਲਾਲ ਨੇ ਦੱਸਿਆ ਕਿ ਉਸ ਦੀ ਬੱਚੀ ਸਹਿਜ ਮਾਨਵਤਾ ਪਬਲਿਕ ਸਕੂਲ ਫਿਰੋਜ਼ਪੁਰ 'ਚ ਪ੍ਰੀ-ਨਰਸਰੀ 'ਚ ਪੜ੍ਹਦੀ ਸੀ। ਉਹ ਪਿਛਲੇ ਕਈ ਦਿਨਾਂ ਤੋਂ ਬੁਖਾਰ ਅਤੇ ਦਸਤ ਤੋਂ ਪੀੜਤ ਸੀ। ਉਸ ਦੀ ਅਚਾਨਕ ਸਿਹਤ ਖਰਾਬ ਹੋ ਜਾਣ ਕਾਰਨ ਉਹ ਉਸ ਨੂੰ ਫਿਰੋਜ਼ਪੁਰ ਦੇ ਡਾਕਟਰ ਕੋਲ ਲੈ ਗਏ, ਜਿਸ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਰੈਫਰ ਕਰ ਦਿੱਤਾ, ਜਿਥੇ ਉਸ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਲੋਕਾਂ ਨੇ ਕਿਹਾ ਕਿ ਉਸ ਦੀ ਮੌਤ ਡੇਂਗੂ ਕਾਰਨ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਬੱਚੀ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਲਗਾਇਆ ਜਾਵੇ ਤਾਂਕਿ ਭਵਿੱਖ 'ਚ ਕਿਸੇ ਹੋਰ ਬੱਚੇ ਦੀ ਮੌਤ ਇਸ ਹਾਲਤ 'ਚ ਨਾ ਹੋ ਸਕੇ। ਡਾਕਟਰ ਗੁਰਮੇਜ ਰਾਮ ਗੁਰਾਇਆ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਦੇ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਬੱਚੀ ਦੇ ਪਰਿਵਾਰ ਵਾਲੇ ਉਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਲੈ ਕੇ ਨਹੀਂ ਆਏ।
ਝਗੜੇ ਦੀ ਰੰਜਿਸ਼ 'ਚ ਕੀਤਾ ਸੀ ਨੌਜਵਾਨ ਦਾ ਕਤਲ, ਮੂੰਹ 'ਚ ਤੁੰਨਿਆ ਘਾਹ ਤੇ ਪੱਥਰ
NEXT STORY