ਮਜੀਠਾ (ਪ੍ਰਿਥੀਪਾਲ)- ਪਾਬੰਦੀਸ਼ੁਦਾ ਚਾਈਨਾ ਡੋਰ ਕਾਰਨ ਵਾਪਰ ਰਹੇ ਖ਼ੂਨੀ ਹਾਦਸਿਆਂ ਦੀ ਲੜੀ ’ਚ ਅੱਜ ਉਸ ਵੇਲੇ ਇਕ ਹੋਰ ਦਰਦਨਾਕ ਵਾਧਾ ਹੋਇਆ, ਜਦੋਂ ਮਜੀਠਾ ਨੇੜੇ ਇਕ 6 ਸਾਲਾ ਮਾਸੂਮ ਬੱਚੀ ਇਸ ਡੋਰ ਦੀ ਲਪੇਟ ’ਚ ਆ ਕੇ ਗੰਭੀਰ ਜ਼ਖ਼ਮੀ ਹੋ ਗਈ। ਪ੍ਰਸ਼ਾਸਨ ਦੀ ਕਥਿਤ ਲਾਪ੍ਰਵਾਹੀ ਕਾਰਨ ਵਾਪਰੀ ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 31 ਜਨਵਰੀ ਨੂੰ ਪੈਣਗੇ ਗੜੇ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਹੋ ਗਈ ਵੱਡੀ ਭਵਿੱਖਬਾਣੀ
ਜਬਾੜਾ ਬੁਰੀ ਤਰ੍ਹਾਂ ਵੱਢਿਆ, ਹਾਲਤ ਨਾਜ਼ੁਕ
ਜਾਣਕਾਰੀ ਅਨੁਸਾਰ ਇਕ ਪਰਿਵਾਰ ਆਪਣੀ 6 ਸਾਲਾ ਬੱਚੀ ਨੂੰ ਮੋਟਰਸਾਈਕਲ ਦੇ ਅੱਗੇ ਬਿਠਾ ਕੇ ਅੰਮ੍ਰਿਤਸਰ ਤੋਂ ਫਤਿਹਗੜ੍ਹ ਚੂੜੀਆਂ ਰੋਡ ਰਾਹੀਂ ਮਜੀਠਾ ਵੱਲ ਜਾ ਰਿਹਾ ਸੀ। ਪਿੰਡ ਭੋਮਾ ਦੇ ਨੇੜੇ ਅਚਾਨਕ ਚਾਈਨਾ ਡੋਰ ਬੱਚੀ ਦੇ ਮੂੰਹ ਦੁਆਲੇ ਫਿਰ ਗਈ, ਜਿਸ ਨਾਲ ਉਸ ਦਾ ਜਬਾੜਾ ਬੁਰੀ ਤਰ੍ਹਾਂ ਵੱਢਿਆ ਗਿਆ। ਲਹੂ-ਲੁਹਾਣ ਹਾਲਤ ’ਚ ਬੱਚੀ ਨੂੰ ਪਹਿਲਾਂ ਫਤਿਹਗੜ੍ਹ ਚੂੜੀਆਂ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ। ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਨੇ ਦੱਸਿਆ ਕਿ ਬੱਚੀ ਦੇ ਮੂੰਹ ’ਤੇ ਕਰੀਬ 40 ਟਾਂਕੇ ਲੱਗੇ ਹਨ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ- PUNJAB ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ
ਪ੍ਰਸ਼ਾਸਨ ਗੂੜ੍ਹੀ ਨੀਂਦ ’ਚ
ਇਸ ਘਟਨਾ ’ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਰਣਜੀਤ ਭੋਮਾ ਨੇ ਪ੍ਰਸ਼ਾਸਨ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪਾਬੰਦੀ ਦੇ ਬਾਵਜੂਦ ਮਜੀਠਾ ਅਤੇ ਆਸ-ਪਾਸ ਦੇ ਪਿੰਡਾਂ ’ਚ ਚਾਈਨਾ ਡੋਰ ਧੜੱਲੇ ਨਾਲ ਵਿਕ ਰਹੀ ਹੈ, ਪਰ ਪੁਲਸ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਹੈਰਾਨੀ ਜਤਾਈ ਕਿ ਹੁਣ ਤੱਕ ਕਿਸੇ ਵੀ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਗਿਆ। ਭੋਮਾ ਨੇ ਮੰਗ ਕੀਤੀ ਕਿ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਕੇ ਘੱਟੋ-ਘੱਟ 20 ਸਾਲ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਕੀਮਤੀ ਜਾਨਾਂ ਬਚ ਸਕਣ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬੀ ਗਾਇਕਾ ਦਾ ਜਿਣਸੀ ਸ਼ੋਸ਼ਣ! ਗਾਣੇ ਰਿਕਾਰਡ ਕਰਵਾਉਣ ਦੇ ਬਹਾਨੇ...
NEXT STORY