ਜਲੰਧਰ (ਸੋਨੂੰ)— ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਇਨੋਵਾ ਕਾਰ ਅਤੇ ਟਰੈਕਟਰ ਟਰਾਲੀ ਦੀ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖਮੀ ਹੋ ਗਏ। ਹਾਦਸੇ ਦੌਰਾਨ ਹੋਏ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਮੁਤਾਬਕ ਲੁਧਿਆਣਾ ਦਾ ਇਕ ਪਰਿਵਾਰ ਮਾਤਾ ਚਿੰਤਪੂਰਨੀ ਦੇ ਦਰਸ਼ਨ ਕਰ ਕੇ ਵਾਪਸ ਘਰ ਆ ਰਿਹਾ ਸੀ ਕਿ ਇਕ ਅਵਾਰਾ ਪਸ਼ੂ ਦੇ ਸਾਹਮਣੇ ਆਉਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ 'ਚ ਕਾਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਦਕਿ ਟਰੈਕਟ ਡਰਾਈਵਰ ਦਾ ਬਚਾਅ ਹੋ ਗਿਆ। ਫਿਲਹਾਲ ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਵਾਰਾ ਪਸ਼ੂ ਬਹੁਤ ਸਾਰੇ ਹਾਦਸਿਆਂ ਦਾ ਕਾਰਨ ਬਣਦੇ ਹਨ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਨ੍ਹਾਂ ਪਸ਼ੂਆਂ ਨੂੰ ਰੱਖਣ ਦਾ ਕੋਈ ਪ੍ਰਬੰਧ ਕੀਤਾ ਜਾਵੇ ਤਾਂ ਜੋ ਅਜਿਹੇ ਹਾਦਸੇ ਨਾ ਵਾਪਰਨ।
ਮੁਕਤਸਰ : ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਅਕਾਲੀ ਦਲ ਨੇ ਦਿੱਤਾ ਧਰਨਾ, ਵੱਡੀ ਗਿਣਤੀ 'ਚ ਪੁੱਜੇ ਆਗੂ ਤੇ ਵਰਕਰ
NEXT STORY