ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਇਨੋਵਾ ਚਾਲਕ ਦੇ ਖ਼ਿਲਾਫ਼ ਪਹਿਲਾਂ ਮੋਟਰਸਾਈਕਲ ਨੂੰ ਟੱਕਰ ਮਾਰਨ ਅਤੇ ਫਿਰ ਮੋਟਰਸਾਈਕਲ ਸਵਾਰ ਵਿਅਕਤੀ ਤੋਂ ਮੋਬਾਈਲ ਫ਼ੋਨ ਅਤੇ ਪਰਸ ਖੋਹ ਕੇ ਫ਼ਰਾਰ ਹੋਣ ਸਬੰਧੀ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਬੰਦ ਹੋ ਜਾਣਗੇ ਪੰਜਾਬ ਦੇ ਇਹ ਸਕੂਲ, ਬੱਚਿਆਂ ਦੀ ਐਡਮਿਸ਼ਨ ਕਰਵਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਹੌਲਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਨੀਸ਼ਾ ਸੇਠੀ ਵਾਸੀ ਫ਼ਿਲੌਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬੀਤੀ 13 ਨਵੰਬਰ ਨੂੰ ਉਹ ਆਪਣੇ ਮੋਟਰਸਾਈਕਲ ’ਤੇ ਲੁਧਿਆਣਾ ਵੱਲ ਜਾ ਰਿਹਾ ਸੀ ਤਾਂ ਇਸੇ ਦੌਰਾਨ ਮੈਟਰੋ ਮਾਲ ਨੇੜੇ ਇਕ ਟੋਇਟਾ ਇਨੋਵਾ ਚਾਲਕ ਨੂੰ ਪਿੱਛੇ ਤੋਂ ਆਉਂਦਾ ਦਿਖਾਈ ਦਿੱਤਾ। ਉਸ ਦੇ ਮੋਟਰਸਾਈਕਲ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਅਨੀਸ਼ਾ ਸੇਠੀ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਉਸ ਨੂੰ ਹਸਪਤਾਲ ਲਿਜਾਣ ਦੀ ਬਜਾਏ ਇਨੋਵਾ ਚਾਲਕ ਹਰਕੀਰਤ ਸਿੰਘ ਸੰਧੂ ਵਾਸੀ ਹਰਿਆਣਾ ਉਸ ਦਾ ਮੋਬਾਈਲ ਫ਼ੋਨ ਅਤੇ ਪਰਸ ਲੈ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ, ਅਜੇ ਤੱਕ ਉਕਤ ਮਾਮਲੇ 'ਚ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤ ਨਾਲ ਠੱਗੀ ਮਾਰ ਗਿਆ 'ਸੋਨੂੰ ਬਾਬਾ', ਜਾਣੋ ਪੂਰਾ ਮਾਮਲਾ
NEXT STORY