ਚੰਡੀਗੜ੍ਹ (ਬਿਊਰੋ) - ਪੰਜਾਬ ਵਿਜੀਲੈਂਸ ਬਿਊਰੋ ਨੇ ਸਿੰਚਾਈ ਵਿਭਾਗ ਦੇ ਡੈਮ ਵਿੰਗ ਪਟਿਆਲਾ ਵਿਖੇ ਤਾਇਨਾਤ ਸਬ-ਡਵੀਜ਼ਨਲ ਅਫਸਰ (ਐੱਸ. ਡੀ. ਓ.) ਕਮਿੱਕਰ ਸਿੰਘ ਦਿਓਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਲ 2016 ਦੌਰਾਨ ਵਿਜੀਲੈਂਸ ਵਲੋਂ ਐੱਸ. ਡੀ. ਓ. ਕਮਿੱਕਰ ਸਿੰਘ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਪੜਤਾਲ ਕੀਤੀ ਗਈ, ਜਿਸ ਵਿਚ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਇਸ ਸਮੇ ਦੌਰਾਨ ਆਪਣੇ ਜਾਣੂ ਵਸੀਲਿਆਂ ਤੋਂ ਹਾਸਲ ਹੋਈ ਕੁੱਲ ਆਮਦਨ ਨਾਲੋਂ 2.38 ਕਰੋੜ ਦਾ ਵੱਧ ਖਰਚਾ ਕੀਤਾ ਗਿਆ, ਜੋ ਕਿ ਆਮਦਨ ਨਾਲੋਂ 389.83 ਫੀਸਦੀ ਵੱਧ ਬਣਦਾ ਹੈ।
ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਸਪੱਸ਼ਟ ਹੈ ਕਿ ਐੱਸ. ਡੀ. ਓ. ਕਮਿੱਕਰ ਸਿੰਘ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਗਈ ਹੈ, ਇਸ ਲਈ ਐੱਸ. ਡੀ. ਓ. ਕਮਿੱਕਰ ਸਿੰਘ ਦਿਓਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਪਤਨੀ ਜਸਵੰਤ ਕੌਰ, ਪੁੱਤਰ ਸ਼ੁਭਦੀਪ ਸਿੰਘ ਅਤੇ ਪੁੱਤਰੀ ਰਾਜਨ ਦਿਓਲ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਦੀਨਾਨਗਰ : ਰਾਵੀ ਦਰਿਆ 'ਤੇ ਬਣਿਆ ਅਸਥਾਈ ਪੁਲ ਪਾਣੀ 'ਚ ਰੁੜ੍ਹਿਆ, 8 ਪਿੰਡਾਂ ਦਾ ਸੰਪਰਕ ਟੁੱਟਿਆ
NEXT STORY