ਬਰਗਾੜੀ (ਜ. ਬ.) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਿਹਾ 'ਇਨਸਾਫ ਮੋਰਚਾ ਬਰਗਾੜੀ' 98ਵੇਂ ਦਿਨ ਵੀ ਜਾਰੀ ਰਿਹਾ, ਜਿਸ 'ਚ ਰਾਗੀਆਂ, ਢਾਡੀਆਂ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
ਇਸ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇ. ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਰਾਜ ਭਾਗ ਦਾ ਅੰਤ ਹੁਣ ਸਾਹਮਣੇ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਉਹ ਬੇ-ਫਜ਼ੂਲ ਬੋਲ ਰਿਹਾ ਹੈ। ਸੁਖਬੀਰ ਸਿੰਘ ਬਾਦਲ ਹੁਣ ਜਿੰਨੀਆਂ ਮਰਜ਼ੀ ਤਸੱਲੀਆਂ ਦੇ ਲਵੇ, ਕਾਵਾਂ ਰੌਲੀ ਪਾ ਲਵੇ ਪਰ ਲੋਕ ਉਸ ਨੂੰ ਮੂੰਹ ਨਹੀਂ ਲਾਉਣਗੇ ਕਿਉਂਕਿ ਉਸ ਦੇ ਪਾਪਾਂ ਦਾ ਘੜਾ ਭਰ ਚੁੱਕਾ ਹੈ ਅਤੇ ਉਹ ਕਦੋਂ ਵੀ ਫੁੱਟ ਸਕਦਾ ਹੈ। ਜਦੋਂ ਸੁਖਬੀਰ ਸਿੰਘ ਬਾਦਲ ਦੇ ਪਾਪਾਂ ਦਾ ਘੜਾ ਫੁੱਟੇਗਾ ਤਾਂ ਆਪਣੇ ਨਾਲ ਰਹਿੰਦੇ ਖਾਸ ਵਿਅਕਤੀਆਂ ਨੂੰ ਵੀ ਲੈ ਡੁੱਬੇਗਾ।
ਇਸ ਸਮੇਂ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਦੋਵਾਂ ਸਰਕਾਰਾਂ ਨੇ ਡੇਢ-ਡੇਢ ਸਾਲ ਦਾ ਸਮਾਂ ਲੰਘਾ ਦਿੱਤਾ ਹੈ ਪਰ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ। ਸ਼ਾਂਤਮਈ ਜਾਪ ਕਰ ਰਹੀਆਂ ਸੰਗਤਾਂ 'ਤੇ ਗੋਲੀ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਅਤੇ ਹੁਣ ਗੋਲੀ ਚਲਾਉਣ ਦੀ ਜ਼ਿੰਮੇਵਾਰੀ ਨਾ ਤਾਂ ਬਾਦਲ ਸਰਕਾਰ ਲੈ ਰਹੀ ਹੈ ਅਤੇ ਨਾ ਹੀ ਪੰਜਾਬ ਪੁਲਸ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਜੋ ਸਿੱਖ ਕੈਦੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਕੈਦੀ ਬਣਾ ਕੇ ਕਿਉਂ ਰੱਖਿਆ ਜਾ ਰਿਹਾ ਹੈ।
'ਸਿੱਖਸ ਫਾਰ ਜਸਟਿਸ' ਦੀ ਕੈਪਟਨ ਤੇ ਰਾਜਨਾਥ ਨੂੰ ਧਮਕੀ
NEXT STORY