ਜੈਤੋ (ਸਤਵਿੰਦਰ)- ''ਘੱਟ ਗਿਣਤੀਆਂ ਨੂੰ ਇਨਸਾਫ਼ ਲਈ ਲਾਉਣੇ ਹੀ ਪੈਂਦੇ ਹਨ ਮੋਰਚੇ''। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਇਨਸਾਫ਼ ਮੋਰਚੇ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ ਹੈ। ਇਸ ਮੌਕੇ ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਇਨਸਾਫ਼ ਮੋਰਚੇ 'ਚ ਹਾਜ਼ਰ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਤੱਕ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਮੋਰਚਾ ਚੜ੍ਹਦੀ ਕਲਾ 'ਚ ਰੋਜ਼ਾਨਾ ਲੱਗਦਾ ਰਹੇਗਾ। ਜਥੇ. ਮੰਡ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੋਸ਼ੀਆਂ ਖਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕਰਕੇ ਸਿੱਖ ਕੌਮ ਨੂੰ ਇਨਸਾਫ਼ ਦਿੱਤਾ ਜਾਵੇ।
ਜ਼ਿਕਰਯੋਗ ਹੈ ਕਿ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਕਾਰਜਕਾਰੀ ਜਥੇ. ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ 1 ਜੂਨ, 2018 ਤੋਂ ਇਨਸਾਫ਼ ਮੋਰਚਾ ਸ਼ਾਂਤਮਈ ਢੰਗ ਨਾਲ ਬਰਗਾੜੀ ਦੀ ਦਾਣਾ ਮੰਡੀ 'ਚ ਚੱਲ ਰਿਹਾ ਹੈ। ਇਸ ਮੌਕੇ ਸੰਤ ਬਾਬਾ ਮੋਹਣ ਦਾਸ ਬਰਗਾੜੀ ਵਾਲੇ, ਬਾਬਾ ਲਾਲ ਦਾਸ ਲੰਗੇਆਣਾ, ਬਾਬਾ ਅਵਤਾਰ ਸਿੰਘ ਮੌੜਾਂ ਵਾਲੇ, ਬਾਬਾ ਰਾਜਾ ਰਾਮ ਸਿੰਘ ਮੁਖੀ ਤਰਨਾ ਦਲ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਆਦਿ ਮੌਜੂਦ ਸਨ। ਇਸ ਦੌਰਾਨ ਸਟੇਜ ਦੀ ਸੇਵਾ ਭਾਈ ਰਣਜੀਤ ਸਿੰਘ ਵਾਂਦਰ ਵਲੋਂ ਨਿਭਾਈ ਗਈ।
ਮਾਮਲਾ CT ਇੰਸਟੀਚਿਊਟ ਦਾ : ਗ੍ਰਿਫਤਾਰ ਕੀਤੇ ਕਸ਼ਮੀਰੀ ਵਿਦਿਆਰਥੀ ਅਦਾਲਤ 'ਚ ਹੋਏ ਪੇਸ਼
NEXT STORY