ਫਤਿਹਗਡ਼੍ਹ ਸਾਹਿਬ, (ਜਗਦੇਵ)- ਖੇਤੀਬਾਡ਼ੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਤੇ ਕੀਟਨਾਸ਼ਕ ਦਵਾਈਆ ਮੁਹੱਈਆ ਕਰਾਉਣ ਦੇ ਮੰਤਵ ਨਾਲ ਪੈਸਟੀਸਾਈਡਜ਼, ਖਾਦ, ਬੀਜ ਤੇ ਕੀਟਨਾਸ਼ਕ ਦਵਾਈਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾਡ਼ੀ ਅਫਸਰ ਕੇਸਰ ਰਾਮ ਬੰਗਾ ਨੇ ਦੱਸਿਆ ਕਿ ਖੇਤੀਬਾਡ਼ੀ ਵਿਕਾਸ ਅਫਸਰ ਖਮਾਣੋਂ ਡਾ. ਸਿਰਤਾਜ ਸਿੰਘ ਵੱਲੋਂ ਨਿਊ ਬਾਠ ਪੈਸਟੀਸਾਈਡਜ਼, ਬਾਠ ਪੈਸਟੀਸਾਈਡਜ਼ ਤੇ ਪੰਜਾਬ ਖੇਤੀ ਸੇਵਾ ਸੈਂਟਰ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੁਕਾਨਦਾਰਾਂ ਵੱਲੋਂ ਕਿਸਾਨਾ ਨੂੰ ਦਿੱਤੇ ਜਾਣ ਵਾਲੇ ਬਿੱਲਾਂ ਦੀ ਚੈਕਿੰਗ ਕੀਤੀ ਗਈ ਤੇ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਐਗਰੀ ਇਨਪੁੱਟਸ ਜਿਵੇਂ ਕਿ ਖਾਦ, ਬੀਜ ਤੇ ਕੀਟਨਾਸ਼ਕ ਦਵਾਈਆਂ ਖਰੀਦਣ ਸਮੇਂ ਪੱਕਾ ਬਿੱਲ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਦਾ ਮੰਤਵ ਜਿੱਥੇ ਆਮ ਲੋਕਾਂ ਨੂੰ ਮਿਲਾਵਟ ਰਹਿਤ ਖਾਣ ਪੀਣ ਦੀਆਂ ਵਸਤਾਂ, ਸਾਫ-ਸੁਥਰਾ ਪੀਣ ਵਾਲਾ ਪਾਣੀ ਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣਾ ਹੈ ਉੱਥੇ ਹੀ ਕਿਸਾਨਾਂ ਨੂੰ ਨਕਲੀ ਦਵਾਈਆਂ ਵੇਚਣ ਵਾਲਿਆਂ ਤੋਂ ਬਚਾਉਣਾ ਵੀ ਹੈ।
ਸਰਕਾਰੀ ਬੱਸ ਤੇ ਟਰਾਲੇ ਦੀ ਟੱਕਰ, ਇਕ ਦਰਜਨ ਸਵਾਰੀਆਂ ਜ਼ਖ਼ਮੀ
NEXT STORY