ਅੰਮ੍ਰਿਤਸਰ (ਬਿਊਰੋ)- ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਿਕ ਨੌਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਦੇ ਭੋਰਾ ਸਾਹਿਬ ਅੰਦਰ ਇੱਕ ਵਿਅਕਤੀ ਵੱਲੋਂ ਸੇਵਾਦਾਰ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਸੀ. ਸੀ. ਟੀ. ਵੀ. ਤਸਵੀਰਾਂ ਸਾਹਮਣੇ ਆਈਆਂ ਹਨ। ਸੀ. ਸੀ. ਟੀ. ਵੀ. ਤਸਵੀਰਾਂ 'ਚ ਸਾਫ਼ ਤੌਰ 'ਤੇ ਦੇਖਿਆ ਜਾ ਸਕਦਾ ਕਿਸ ਤਰੀਕੇ ਇੱਕ ਵਿਅਕਤੀ ਗੁਰਦੁਆਰਾ ਸਾਹਿਬ ਅੰਦਰ ਮੱਥਾ ਟੇਕਣ ਆਉਂਦਾ ਹੈ ਤਾਂ ਬਾਅਦ 'ਚ ਗੁਰਦੁਆਰਾ ਸਾਹਿਬ ਦੇ ਤਾਬਿਆ ਦੇ ਨਜ਼ਦੀਕ ਪਏ ਸਾਮਾਨ ਨਾਲ ਛੇੜ ਛਾੜ ਕਰਨੀ ਸ਼ੁਰੂ ਕਰ ਦਿੰਦਾ ਹੈ।
ਇਹ ਵੀ ਪੜ੍ਹੋ- ਘਰ ਦੀ ਗੁਰਬਤ ਦੂਰ ਕਰਨ ਵਿਦੇਸ਼ ਗਏ ਵਿਅਕਤੀ ਨਾਲ ਵਾਪਰਿਆ ਭਾਣਾ, ਲਾਸ਼ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
ਇਸ ਦੌਰਾਨ ਸੇਵਾਦਾਰ ਉਸਨੂੰ ਰੋਕਦਾ ਤੇ ਉਹ ਸੇਵਾਦਾਰ ਨਾਲ ਬਦਸਲੂਕੀ ਕਰਨ ਲੱਗ ਜਾਂਦਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਕਿਹਾ ਕਿ ਜਿਸ ਤਰ੍ਹਾਂ ਰੂਟੀਨ ਦੀ ਤਰ੍ਹਾਂ ਸੰਗਤ ਦਰਸ਼ਨ ਕਰਨ ਅੰਦਰ ਆਉਂਦੀ ਹੈ ਇਸ ਦੇ ਤਰ੍ਹਾਂ ਸੰਗਤ ਨਾਲ ਇੱਕ ਵਿਅਕਤੀ ਵੀ ਗੁਰਦੁਆਰਾ ਸਾਹਿਬ ਅੰਦਰ ਦਰਸ਼ਨ ਕਰਨ ਆ ਗਿਆ ਤੇ ਉਸ ਵੱਲੋਂ ਸੇਵਾਦਾਰ ਨਾਲ ਬਦਸਲੂਕੀ ਕੀਤੀ ਗਈ। ਜਦੋਂ ਸੇਵਾਦਾਰ ਨੇ ਦੂਸਰੇ ਸੇਵਾਦਾਰਾਂ ਨੂੰ ਬੁਲਾ ਕੇ ਉਸਨੂੰ ਗੁਰਦੁਆਰਾ ਸਾਹਿਬ ਦੇ ਭੋਰਾ ਸਾਹਿਬ 'ਚੋਂ ਬਾਹਰ ਕੱਢਿਆ ਜਿਸ ਤੋਂ ਬਾਅਦ ਵਿਅਕਤੀ ਨੇ ਬਾਹਰ ਸੰਗਤ ਨਾਲ ਵੀ ਲੜਾਈ ਝਗੜਾ ਕੀਤਾ। ਗੁਰਦੁਆਰਾ ਸਾਹਿਬ ਦੇ ਮੈਨੇਜਰ ਦਾ ਕਹਿਣਾ ਕਿ ਜਦ ਅਸੀਂ ਇਸ ਮਾਮਲੇ ਦੀ ਜਾਂਚ ਕੀਤੀ ਤਾਂ ਇਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਇਸ ਸਬੰਧੀ ਪੁਲਸ ਨੂੰ ਲਿਖਤੀ ਸ਼ਿਕਾਇਤ ਵੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪਰੋਲ 'ਤੇ SGPC ਨੇ ਚੁੱਕੇ ਸਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਡੋਵਾਲ ਟੋਲ ਪਲਾਜ਼ਾ ਵੱਲ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਹੁਣ ਨਹੀਂ ਚੱਲਣਗੇ ਇਹ ਕਾਰਡ
NEXT STORY