ਅੰਮ੍ਰਿਤਸਰ : ਬੀਤੇ ਦਿਨੀਂ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਦੇ ਅੰਮ੍ਰਿਤਸਰ ਸਥਿਤ ਘਰ ਵਿਚ ਐੱਸ. ਟੀ. ਐੱਫ. ਦੀ ਟੀਮ ਵਲੋਂ ਛਾਪਾ ਮਾਰ ਕੇ ਜਾਂਚ ਕੀਤੀ ਗਈ। ਇਹ ਘਰ ਕੋਈ ਮਾਮੂਲੀ ਘਰ ਨਹੀਂ ਹੈ, ਸਗੋਂ ਕਰੋੜਾਂ ਰੁਪਏ ਦੀ ਆਲੀਸ਼ਾਨ ਕੋਠੀ ਹੈ। ਸੂਤਰਾਂ ਮੁਤਾਬਕ ਇਸ ਆਲੀਸ਼ਾਨ ਘਰ ਦੇ ਮੇਨ ਗੇਟ ਦੀ ਕੀਮਤ ਹੀ ਲੱਖਾਂ ਰੁਪਏ 'ਚ ਹੈ।

ਇਹ ਕੋਠੀ ਉਸੇ ਦਿਨ ਤੋਂ ਸੀਲ ਹੈ ਜਿਸ ਦਿਨ ਤੋਂ ਇੰਸਟਪੈਕਟਰ ਇੰਦਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐੱਸ. ਟੀ. ਐੱਫ. ਦੀ ਟੀਮ ਵਲੋਂ ਇੰਸਟਪੈਕਟਰ ਇੰਦਰਜੀਤ ਸਿੰਘ ਨੂੰ ਵੀ ਇਥੇ ਲਿਆਂਦਾ ਗਿਆ ਅਤੇ ਇੰਜਰਜੀਤ ਸਿੰਘ ਮੂੰਹ ਲੁਕਾ ਕੇ ਕੋਠੀ ਦੇ ਅੰਦਰ ਦਾਖਲ ਹੋਏ। ਉਮੀਦ ਜਤਾਈ ਜਾ ਰਹੀ ਹੈ ਕਿ ਤਲਾਸ਼ੀ ਦੌਰਾਨ ਇਥੇ ਕਈ ਵੱਡੇ ਖੁਲਾਸੇ ਹੋ ਸਕਦੇ ਹਨ।

ਇੰਦਰਜੀਤ ਸਿੰਘ ਨੂੰ ਸੋਮਵਾਰ ਤੜਕੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਕੋਲੋਂ ਹੈਰੋਇਨ, ਵਿਦੇਸ਼ੀ ਕਰੰਸੀ ਅਤੇ ਹਥਿਆਰਾਂ ਦਾ ਜ਼ਖੀਰਾ ਬਰਾਮਦ ਹੋਇਆ ਸੀ। ਇਸ ਤੋਂ ਬਾਅਦ ਲਗਾਤਾਰ ਪੁਲਸ ਵਲੋਂ ਇੰਦਰਜੀਤ ਕੋਲੋਂ ਜਾਂਚ ਕੀਤੀ ਜਾ ਰਹੀ ਹੈ। ਐੱਸ. ਟੀ. ਐੱਫ. ਦੀ ਟੀਮ ਇਸ ਮਾਮਲੇ 'ਤੇ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਐੱਸ. ਟੀ. ਐੱਫ. ਇੰਦਰਜੀਤ ਦੀ ਟਰਾਂਸਫਰ ਅਤੇ ਪੋਸਟਿੰਗ ਨੂੰ ਲੈ ਕੇ ਵੀ ਲਿਸਟ ਤਿਆਰ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਚਾਟੀਵਿੰਡ ਇਲਾਕੇ 'ਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਈ ਗਈ ਇਸ ਆਲੀਸ਼ਾਨ ਕੋਠੀ ਵਿਚ ਇੰਦਰਜੀਤ ਸਿੰਘ ਖੁਦ ਰਹਿੰਦਾ ਸੀ। ਉਸ ਦੇ ਗ੍ਰਿਫਤਾਰ ਹੋਣ ਤੋਂ ਬਾਅਦ ਐੱਸ. ਟੀ. ਐੱਫ. ਨੇ ਆਪਣੀ ਟੀਮ ਨਾਲ ਇਸ ਕੋਠੀ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਐੱਸ. ਟੀ. ਐੱਫ. ਇੰਦਰਜੀਤ ਸਿੰਘ ਦੀ ਹੋਰ ਪ੍ਰਾਪਰਟੀ ਦੀ ਵੀ ਜਾਂਚ ਕਰ ਰਹੀ ਹੈ।
ਕਿਸਾਨਾਂ ਦੇ ਹੱਕਾਂ ਦੀ ਲੜਾਈ ਲਈ ਕਿਸਾਨੀ ਜੱਥਾ ਦਿੱਲੀ ਹੋਇਆ ਰਵਾਨਾ (ਵੀਡੀਓ)
NEXT STORY