ਬਠਿੰਡਾ (ਵਰਮਾ) : ਹਿਰਾਸਤ ਵਿਚ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਸੀ. ਆਈ. ਏ. ਇੰਸਪੈਕਟਰ ਸਮੇਤ ਪੰਜ ਪੁਲਸ ਮੁਲਾਜ਼ਮਾਂ ਨੂੰ ਮੁਲਜ਼ਮ ਬਣਾ ਕੇ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਉਹ ਤੀਜੀ ਵਾਰ ਵੀ ਪੇਸ਼ ਨਹੀਂ ਹੋਏ। ਹੁਣ ਅਦਾਲਤ ਨੇ ਕੋਈ ਰਾਹਤ ਨਾ ਦਿੰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਕੇ ਪੁਲਸ ਨੂੰ ਉਨ੍ਹਾਂ ਨੂੰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਗਲੀ ਸੁਣਵਾਈ 7 ਅਪ੍ਰੈਲ ਨੂੰ ਹੋਵੇਗੀ। ਅਦਾਲਤ ਦਾ ਕਹਿਣਾ ਹੈ ਕਿ ਦੋਸ਼ੀ ਪੁਲਸ ਮੁਲਾਜ਼ਮਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ ਪਰ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗਾ ਅਤੇ ਨਾ ਹੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਕਾਰਨ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਨਵੇਂ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਵਾਹਨਾਂ ਲਈ ਨਵੀਂ ਰਜਿਸਟਰੇਸ਼ਨ ਨੰਬਰ ਪਲੇਟ ਕੀਤੀ ਗਈ ਤਿਆਰ, ਖਾਸੀਅਤ ਜਾਣ ਉੱਡਣਗੇ ਹੋਸ਼
ਪੁਲਸ ਮੁਲਾਜ਼ਮਾਂ ਨੂੰ ਹਿਰਾਸਤ ’ਚ ਨੌਜਵਾਨ ਦੀ ਹੱਤਿਆ ਅਤੇ ਸਬੂਤ ਨਸ਼ਟ ਕਰਨ ਦੇ ਦੋਸ਼ਾਂ ਤਹਿਤ ਤਲਬ ਕੀਤਾ ਗਿਆ ਸੀ। ਐੱਸ. ਐੱਸ. ਪੀ. ਬਠਿੰਡਾ ਨੂੰ ਮੁਲਜ਼ਮਾਂ ਖ਼ਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਦਾਲਤ ਨੇ ਕਿਹਾ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਕਾਰਨਾਂ ’ਤੇ ਅਗਲੀ ਸੁਣਵਾਈ ’ਚ ਵਿਚਾਰ ਕੀਤਾ ਜਾਵੇਗਾ ਅਤੇ ਕਾਰਵਾਈ ਨਾ ਕਰਨ ’ਤੇ ਗੰਭੀਰਤਾ ਨਾਲ ਲਿਆ ਜਾਵੇਗਾ। ਐੱਸ. ਐੱਸ. ਪੀ. ਬਠਿੰਡਾ ਵੱਲੋਂ ਛੁੱਟੀ ’ਤੇ ਜਾਣ ਦੀ ਲਿਖਤੀ ਬੇਨਤੀ ’ਤੇ ਐੱਸ. ਐੱਸ. ਪੀ. ਨੂੰ ਇਸ ਮਾਮਲੇ ਵਿਚ 7 ਅਪ੍ਰੈਲ ਦੀ ਨਿਰਧਾਰਤ ਮਿਤੀ ਨੂੰ ਹਲਫਨਾਮਾ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਦਾਲਤ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਮੁਲਜ਼ਮਾਂ ਦੇ ਗ੍ਰਿਫਤਾਰੀ ਵਾਰੰਟ ਲਾਗੂ ਨਾ ਕੀਤੇ ਗਏ ਤਾਂ ਸਬੰਧਤ ਪੁਲਸ ਦੇ ਉੱਚ ਅਧਿਕਾਰੀ ਜ਼ਿੰਮੇਵਾਰ ਹੋਣਗੇ। ਦੱਸ ਦੇਈਏ ਕਿ ਜਾਂਚ ਤੋਂ ਬਾਅਦ ਅਦਾਲਤ ਨੇ ਤਤਕਾਲੀ ਸੀ. ਆਈ. ਏ. ਸਟਾਫ ਦੇ ਇੰਸਪੈਕਟਰ ਨਵਪ੍ਰੀਤ ਸਿੰਘ, ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ, ਕਾਂਸਟੇਬਲ ਗਗਨਪ੍ਰੀਤ ਸਿੰਘ, ਹਰਜੀਤ ਸਿੰਘ ਅਤੇ ਜਸਵਿੰਦਰ ਸਿੰਘ ਖ਼ਿਲਾਫ ਨੌਜਵਾਨ ਭਿੰਦਰ ਸਿੰਘ ਦੇ ਕਤਲ ਅਤੇ ਸਬੂਤਾਂ ਨੂੰ ਨਸ਼ਟ ਕਰਨ ਦਾ ਮੁਕੱਦਮਾ ਚਲਾਉਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਲਾਇਸੈਂਸ ਧਾਰਕਾਂ 'ਤੇ ਵੱਡੇ ਐਕਸ਼ਨ ਦੀ ਤਿਆਰੀ, ਜਾਰੀ ਹੋਏ ਸਖ਼ਤ ਹੁਕਮ
ਅਦਾਲਤ ਨੇ ਪਹਿਲਾਂ ਇਨ੍ਹਾਂ ਪੰਜ ਪੁਲਸ ਅਧਿਕਾਰੀਆਂ ਨੂੰ 27 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਇਨ੍ਹਾਂ ’ਚੋਂ ਕੋਈ ਵੀ ਪੁਲਸ ਅਧਿਕਾਰੀ ਅਦਾਲਤ ’ਚ ਪੇਸ਼ ਨਹੀਂ ਹੋਇਆ, ਜਿਸ ਕਾਰਨ ਅਦਾਲਤ ਨੇ ਮੁਲਜ਼ਮਾਂ ਦੇ ਵਾਰੰਟ ਜਾਰੀ ਕੀਤੇ ਸਨ। ਇਸ ਤੋਂ ਬਾਅਦ ਚੀਫ ਜੁਡੀਸ਼ੀਅਲ ਮੈਜਿਸਟਰੇਟ ਕੁਲਦੀਪ ਸਿੰਘ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ 10 ਮਾਰਚ ਨੂੰ ਮੁਕੱਰਰ ਕਰਦਿਆਂ ਪੁਲਸ ਮੁਲਾਜ਼ਮਾਂ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਫਿਰ ਵੀ ਪੁਲਸ ਮੁਲਾਜ਼ਮ ਅਦਾਲਤ ’ਚ ਪੇਸ਼ ਨਹੀਂ ਹੋਏ ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਟਰਾਂਸਫਰ ਆਫ ਪ੍ਰੀਜ਼ਨ ਐਕਟ ਨੂੰ ਦਿੱਤੀ ਮਨਜ਼ੂਰੀ
ਅਦਾਲਤ ਨੇ ਐੱਸ. ਐੱਸ. ਪੀ. ਬਠਿੰਡਾ ਰਾਹੀਂ ਪੰਜ ਪੁਲਸ ਮੁਲਾਜ਼ਮਾਂ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਉਕਤ ਪੁਲਸ ਮੁਲਾਜ਼ਮ 10 ਮਾਰਚ ਨੂੰ ਅਦਾਲਤ ’ਚ ਪੇਸ਼ ਨਾ ਹੋਣ ’ਤੇ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਕੇ ਦੋਸ਼ੀਆਂ ਨੂੰ 20 ਮਾਰਚ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਫਿਰ ਵੀ ਉਕਤ ਪੰਜ ਪੁਲਸ ਮੁਲਾਜ਼ਮ ਅਦਾਲਤ ’ਚ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਅਦਾਲਤ ਨੇ ਮੁੜ ਉਨ੍ਹਾਂ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਕੇ 7 ਅਪ੍ਰੈਲ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਦਿੱਤੇ।
ਇਹ ਵੀ ਪੜ੍ਹੋ : ਡਰਾਈਵਿੰਗ ਲਾਈਸੈਂਸ ਤੇ ਆਰ. ਸੀ. ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਰਮਨਾਕ! ਰੱਬਾ ਕਿਸੇ ਨੂੰ ਨਾ ਦਈਂ ਅਜਿਹੀ ਮਾਂ, ਪ੍ਰੇਮੀ ਨਾਲ ਸੰਬੰਧ ਬਣਾਉਂਦਿਆਂ ਮਾਸੂਮ ਧੀ ਨਾਲ ਕੀਤਾ...
NEXT STORY