ਚੰਡੀਗੜ੍ਹ (ਬਿਊਰੋ) : ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅਧੀਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ’ਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ’ਚ ਸਟੋਰ ਕੀਤੇ ਸਟਾਕ ’ਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਰਾਜਪਾਲ ਨਾਲ ਟਕਰਾਅ ’ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ. ਪੀ. ਸੀ. ਦੀ ਧਾਰਾ 409 ਅਧੀਨ ਮਿਤੀ 30-08-2023 ਨੂੰ ਐੱਫ. ਆਈ. ਆਰ. ਨੰ. 30 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਗਵਰਨਰ ਬਨਵਾਰੀ ਲਾਲ ਦਾ ਚੰਡੀਗੜ੍ਹ ਵਾਸੀਆਂ ਨੂੰ ਵੱਡਾ ਤੋਹਫ਼ਾ, ਉਲੰਪਿਕ ’ਚ ਮੈਡਲ ਜਿੱਤਣ ’ਤੇ ਮਿਲਣਗੇ 6 ਕਰੋੜ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਤੋਂ ਆਏ ਫੋਨ ਨੇ ਪਰਿਵਾਰ 'ਚ ਵਿਛਾਏ ਸੱਥਰ, ਪੁੱਤ ਦੀ ਮੌਤ ਦੀ ਖ਼ਬਰ ਸੁਣ ਧਾਹਾਂ ਮਾਰ ਰੋਇਆ ਪਰਿਵਾਰ
NEXT STORY