ਬਠਿੰਡਾ (ਵਰਮਾ): ਵੀ.ਆਈ.ਪੀ. ਲੋਕਾਂ ਦੀ ਸੁਰੱਖਿਆ 'ਚ ਤਾਇਨਾਤ ਥਾਣੇਦਾਰ ਜਿਸ ਦੀ ਜ਼ਿੰਮੇਵਾਰੀ ਵੀ.ਆਈ.ਪੀ. ਲੋਕਾਂ 'ਤੇ ਨਜ਼ਰ ਰੱਖਣ ਅਤੇ ਸੁਵਿਧਾਵਾਂ ਦੇਣ 'ਤੇ ਸੀ। ਅੱਜ ਉਸਦਾ ਦੂਸਰਾ ਰੂਪ ਵੇਖਣ ਨੂੰ ਮਿਲਿਆ, ਜਦੋਂ ਉਹ ਪਤਨੀ ਅਤੇ ਮੁੰਡੇ ਸਮੇਤ 121 ਗ੍ਰਾਮ ਹੈਰੋਇਨ ਨਾਲ ਫੜਿਆ ਗਿਆ।ਬਠਿੰਡਾ ਦੀ ਸਪੈਸ਼ਲ ਟਾਸਕ ਫੋਰਸ ਨੇ ਮੁਸ਼ਕਿਲ ਦੇ ਨਾਲ ਮੁਲਜ਼ਮਾਂ ਨੂੰ ਫੜ੍ਹਿਆ ਜਦਕਿ ਪੁਲਸ ਨੂੰ ਵੀ ਲਗਭਗ 3 ਘੰਟੇ ਚਕਮਾ ਦਿੰਦੇ ਰਹੇ। ਅੰਤ 'ਚ ਨਹੀਆ ਵਾਲਾ ਇਲਾਕੇ 'ਚ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਉਕਤ ਏ.ਐੱਸ.ਆਈ. ਸਰਕਟ ਹਾਊਸ 'ਚ ਤਾਇਨਾਤ ਸੀ ਅਤੇ ਲੰਮੇ ਸਮੇਂ ਤੋਂ ਆਪਣੀ ਪਤਨੀ ਅਤੇ ਮੁੰਡੇ ਨਾਲ ਮਿਲਕੇ ਹੈਰੋਇਨ ਦੀ ਸਮੱਗਲਿੰਗ ਕਰ ਰਿਹਾ ਸੀ। ਪੁਲਸ ਨੇ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ਼ ਥਾਣਾ ਨਹੀਆ ਵਾਲਾ ਵਿਖੇ ਮਾਮਲਾ ਦਰਜ ਕੀਤਾ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ਦੇ ਡੀ.ਐੱਸ.ਪੀ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਐੱਸ.ਟੀ.ਐੱਫ.ਦੀ ਟੀਮ ਵਲੋਂ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਹਾਈਵੇ 'ਤੇ ਪਿੰਡ ਭੋਖੜਾ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ।ਇਸ ਦੌਰਾਨ ਬਠਿੰਡਾ ਵਲੋਂ ਆ ਰਹੀ ਇਕ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਜਿਸ 'ਚ 2 ਪੁਰਸ਼ ਅਤੇ ਇਕ ਬੀਬੀ ਸਵਾਰ ਸਨ। ਪੁਲਸ ਨੇ ਕਾਰ ਦੀ ਤਲਾਸ਼ੀ ਦੌਰਾਨ ਉਸ 'ਚੋਂ 121 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਂਚ ਦੌਰਾਨ ਮੁਲਜ਼ਮਾਂ ਦੀ ਸ਼ਨਾਖ਼ਤ ਪੰਜਾਬ ਪੁਲਸ ਦੇ ਏ.ਐੱਸ.ਆਈ. ਰਾਜਵਿੰਦਰ ਸਿੰਘ ਵਾਸੀ ਬਾਬਾ ਫਰੀਦ ਨਗਰ, ਉਸਦੀ ਪਤਨੀ ਕੁਲਦੀਪ ਕੌਰ ਅਤੇ ਲੜਕੇ ਹਰਪ੍ਰੀਤ ਸਿੰਘ ਵਜੋਂ ਹੋਈ।ਪੁਲਸ ਨੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਹੈ ਅਤੇ ਕਾਰ ਨੂੰ ਵੀ ਕਬਜ਼ੇ 'ਚ ਲੈ ਲਿਆ ਹੈ। ਐੱਸ. ਐੱਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਪਹਿਲੀ ਪੁੱਛਗਿਛ 'ਚ ਮੁਲਜ਼ਮ ਥਾਣੇਦਾਰ ਰਾਜਵਿੰਦਰ ਸਿੰਘ ਮੰਨਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਹੈਰੋਇਨ ਦੀ ਸਮੱਗਲਿੰਗ ਦਾ ਕੰਮ ਕਰ ਰਿਹਾ ਹੈ। ਪੁਲਸ ਵਲੋਂ ਉਕਤ ਤਿੰਨਾਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਕੇ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ।
ਫ਼ੌਜ 'ਚ ਭਰਤੀ ਦੇ ਨਾਮ 'ਤੇ ਠੱਗੀ: ਕਿਸੇ ਨੇ ਘਰ ਤੇ ਕਿਸੇ ਨੇ ਗਾਂ ਗਿਰਵੀ ਰੱਖ ਕੇ ਦਿੱਤੇ ਸਨ ਪੈਸੇ
NEXT STORY