ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਨੂੰ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ ਉਨ੍ਹਾਂ ਵੱਲੋਂ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਵਿਖੇ ਜਮ੍ਹਾਂ ਕਰਵਾਏ ਗਏ ਸਨ, ਜੋ ਸਬੰਧਤ ਇੰਸਪੈਕਟਰ ਸ਼ੁਭਮ, ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਨੂੰ ਮਾਰਕ ਕੀਤੇ ਗਏ ਸਨ।
ਇਹ ਵੀ ਪੜ੍ਹੋ : ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ ਰੋਕਾਂ, ਮਹਿਲਾ ਪੁਲਸ ਸਮੇਤ ਭਾਰੀ ਫੋਰਸ ਤਾਇਨਾਤ
ਸ਼ਿਕਾਇਤਕਰਤਾ ਅਤੇ ਉਸ ਦੇ ਭਰਾਵਾਂ ਦੇ ਨਾਮ ਜੱਦੀ ਜਾਇਦਾਦ ਤਬਦੀਲ ਕਰਨ ਬਦਲੇ ਉਕਤ ਇੰਸਪੈਕਟਰ ਸ਼ੁਭਮ ਉਨ੍ਹਾਂ ਤੋਂ 25,000 ਰੁਪਏ ਰਿਸ਼ਵਤ ਮੰਗ ਰਿਹਾ ਸੀ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਮੁਲਜ਼ਮ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਨੂੰ ਨਿਆਇਕ ਹਿਰਾਸਤ 'ਚ ਭੇਜਿਆ
NEXT STORY