ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀ ਨੂੰ ਪਹਿਲੀ ਤਰਜੀਹ ਦੇਣ ਲਈ ਕਿਹਾ ਤਾਂ ਜੋ ਸੂਬਾ ਸਰਕਾਰ ਦੇ ਮਾਲੀਏ ’ਚ ਵਾਧਾ ਹੋ ਸਕੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ 47-ਏ ਦੇ ਕੇਸਾਂ ’ਚ ਰਿਕਵਰੀ ਨੂੰ ਜਲਦ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਰਿਕਵਰੀ ਨਾਲ ਸਬੰਧਤ ਕੇਸਾਂ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਕਰਨ ਲਈ ਵੀ ਕਿਹਾ ਤਾਂ ਜੋ ਇਸ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ। ਰੈਵੇਨਿਊ ਅਦਾਲਤਾਂ ’ਚ ਲੰਬਿਤ ਕੇਸਾਂ ਦੇ ਜਲਦ ਨਿਪਟਾਰੇ ਦੀਆਂ ਹਦਾਇਤਾਂ ਦਿੰਦਿਆਂ ਸਾਰੰਗਲ ਨੇ ਕਿਹਾ ਕਿ ਅਜਿਹੇ ਕੇਸਾਂ ਨੂੰ ਵਿਸ਼ੇਸ਼ ਤਵਜੋਂ ਦੇ ਕੇ ਨਬੇੜਾ ਯਕੀਨੀ ਬਣਾਇਆ ਜਾਵੇ। ਖ਼ਾਸ ਕਰ ਆਪਸੀ ਸਹਿਮਤੀ ਵਾਲੇ ਜ਼ਮੀਨ ਦੀ ਤਕਸੀਮ ਦੇ ਕੇਸ ਪਹਿਲ ਦੇ ਆਧਾਰ ‘ਤੇ ਨਿਪਟਾਏ ਜਾਣ।
ਇਹ ਵੀ ਪੜ੍ਹੋ : ਨਗਰ ਨਿਗਮ ਚੋਣਾਂ ’ਚ ਪੰਜਾਬ ਦੇ ਸਾਰੇ ਸ਼ਹਿਰਾਂ ’ਚ ਇਸ ਵਾਰ ਹੋਵੇਗਾ ਦਿਲਚਸਪ ਮੁਕਾਬਲਾ
ਇਸ ਦੌਰਾਨ ਉਨ੍ਹਾਂ ਇੰਤਕਾਲ, ਨਿਸ਼ਾਨਦੇਹੀ, ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ, ਜਮ੍ਹਾਬੰਦੀਆਂ ਆਦਿ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਵਿਸ਼ੇਸ਼ ਸਕੱਤਰ ਮਾਲ-ਕਮ-ਵਿੱਤੀ ਸਕੱਤਰ ਮਾਲ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ’ਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਉਨਾਂ ਨੂੰ ਮਾਲ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ। ਇਸ ਮੌਕੇ ਸਹਾਇਕ ਕਮਿਸ਼ਨਰ ਗੁਰਸਿਮਰਨਜੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼, ਡੀ. ਐੱਸ. ਐੱਮ. ਰਿੰਪਲ ਗੁਪਤਾ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ : 8 ਦਿਨ ਬੀਤ ਜਾਣ ਤੋਂ ਬਾਅਦ ਵੀ ਨਹੀਂ ਮਿਲ ਰਿਹਾ ਦਰਿਆ ਕੰਢਿਓਂ ਲਾਪਤਾ ਹੋਏ ਗੁਰਮਨਜੋਤ ਦਾ ਕੋਈ ਸੁਰਾਗ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਟਰੀ ਸਵਾਰ ਵਿਅਕਤੀ ’ਤੇ ਕੀਤਾ ਲੋਹੇ ਦੀ ਰਾਡ ਨਾਲ ਹਮਲਾ
NEXT STORY