ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਜਲੰਧਰ ’ਚ ਸਥਿਤ ਸਮੂਹ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ/ਵਿੱਦਿਅਕ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ/ਸੁਸਾਇਟੀ ਐਕਟ/ ਫੈਕਟਰੀ ਐਕਤ ਅਧੀਨ ਰਜਿਸਟਰਡ ਵਪਾਰਿਕ ਅਦਾਰਿਆਂ ਆਦਿ ਦੇ ਨਾਂ ਅਤੇ ਸੜਕਾਂ ਦੇ ਨਾਂ/ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡਾਂ ਦੇ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ’ਚ ਲਿਖਿਆ ਜਾਣਾ ਜਰੂਰੀ ਹੈ।
ਇਹ ਵੀ ਪੜ੍ਹੋ : ਜਲੰਧਰ: ਦੀਵਾਲੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਆਦੇਸ਼ ਜਾਰੀ
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੀ ਮਾਤ ਭਾਸ਼ਾ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ ਅਦਾਰਿਆਂ/ਸੰਸਥਾਵਾਂ/ਵਿਦਿਅਕ ਅਦਾਰਿਆਂ/ ਬੋਰਡਾਂ/ਨਿਗਮਾਂ/ਵਿਦਿਅਕ ਸੰਸਥਾਵਾਂ/ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡਾਂ ਦੇ ਉਪਰਲੇ ਪਾਸੇ ਪੰਜਾਬੀ ਭਾਸ਼ਾ ’ਚ ਲਿਖਿਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਮੁਖੀ ਰੋਜ਼ਾਨਾ ਦੇ ਕੰਮਕਾਜ ਨੂੰ ਪੰਜਾਬੀ ’ਚ ਕੀਤਾ ਜਾਣਾ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ : 15 ਕਰੋੜ ਰੁਪਏ ਦੇ ਕਰਜ਼ੇ ਦਾ ਭੁਗਤਾਨ ਨਾ ਕਰਨ ’ਤੇ ਬੈਂਕ ਨੇ ਕਬਜ਼ੇ ’ਚ ਲਿਆ ਹੋਟਲ, ਹੋਵਗਾ ਨਿਲਾਮ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ: ਦੀਵਾਲੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਆਦੇਸ਼ ਜਾਰੀ
NEXT STORY