ਜਲੰਧਰ (ਚੋਪੜਾ)– ‘ਭਾਰਤ ਜੋੜੋ ਯਾਤਰਾ’ ਦੌਰਾਨ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਦੇਹਾਂਤ ਉਪਰੰਤ ਖਾਲੀ ਹੋਈ ਜਲੰਧਰ ਲੋਕ ਸਭਾ ਹਲਕੇ ਦੀ ਸੀਟ ’ਤੇ ਚੋਣ ਕਮਿਸ਼ਨ ਮਈ 2023 ’ਚ ਜ਼ਿਮਨੀ ਚੋਣ ਕਰਵਾ ਸਕਦਾ ਹੈ। ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਉਪ ਚੋਣ ਦੀ ਦਸਤਕ ਨੂੰ ਲੈ ਕੇ ਅਗਾਊਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਦੇ ਵਿਰਾਸਤੀ ਮਾਰਗ ਤੋਂ ਚੁੱਕਿਆ ਕੂੜਾ, ਸੂਬਾ ਸਰਕਾਰਾਂ 'ਤੇ ਵਿੰਨ੍ਹੇ ਨਿਸ਼ਾਨੇ
ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸਾਲ 2023 ਵਿਚ ਕਰਨਾਟਕ ਅਤੇ ਹੋਰ ਕੁਝ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣੀਆਂ ਹਨ ਅਤੇ ਇਨ੍ਹਾਂ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਜਾਵੇਗਾ। ਉਪ ਚੋਣ ਦੇ ਅਜਿਹੇ ਸਮੀਕਰਨਾਂ ਨੂੰ ਦੇਖ ਕੇ ਜ਼ਿਲ੍ਹਾ ਪੱਧਰ ’ਤੇ ਉਪ ਚੋਣ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ ਅਤੇ ਜ਼ਿਲਾ ਪੱਧਰ ’ਤੇ ਵੀ ਕਮਿਸ਼ਨ ਨੇ ਤਿਆਰੀਆਂ ਨੂੰ ਲੈ ਕੇ ਆਪਣੀ ਕਮਰ ਕੱਸ ਲਈ ਹੈ। ਮੰਨਣਯੋਗ ਹੈ ਕਿ ਲੋਕ ਸਭਾ ਹਲਕੇ ਦੇ ਕਿਸੇ ਵੀ ਮੈਂਬਰ ਦੇ ਦਿਹਾਂਤ ਹੋਣ ਸਮੇਤ ਹੋਰ ਕਾਰਨਾਂ ਕਰ ਕੇ ਖਾਲੀ ਹੋਈ ਸੀਟ ’ਤੇ 6 ਮਹੀਨਿਆਂ ਅੰਦਰ ਜ਼ਿਮਨੀ ਚੋਣ ਕਰਵਾਉਣੀ ਲਾਜ਼ਮੀ ਹੁੰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨ ’ਚ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ, ਪੁਲਸ 'ਤੇ ਵੀ ਲਾਏ ਦੋਸ਼
ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੋਂ ਬਾਅਦ ਜ਼ਿਲ੍ਹਾ ਚੋਣ ਵਿਭਾਗ ਨੇ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ। ਉਪ ਚੋਣ ਨੂੰ ਲੈ ਕੇ ਪੋਲਿੰਗ ਤੋਂ ਲੈ ਕੇ ਵੋਟਾਂ ਦੀ ਗਿਣਤੀ ਤਕ ਦੀ ਪ੍ਰਕਿਰਿਆ ਦੀ ਦੁਬਾਰਾ ਸਮੀਖਿਆ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਡਾਇਰੈਕਟਰ ਲੈਂਡ ਰਿਕਾਰਡ ਦਫਤਰ ਨਜ਼ਦੀਕ ਸਪੋਰਟਸ ਕਾਲਜ ਵਿਚ ਬਣੇ ਸਟ੍ਰਾਂਗ ਰੂਮ ਵਿਚ ਰੱਖੀਆਂ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਭਾਰਤ ਇਲੈਕਟ੍ਰਿਕ ਲਿਮਟਿਡ ਬੈਂਗਲੁਰੂ ਤੋਂ 18 ਇੰਜੀਨੀਅਰਾਂ ਦੀ ਟੀਮ ਮਸ਼ੀਨਾਂ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਦਾ ਸਾਰਾ ਕੰਮ 20 ਫਰਵਰੀ ਤਕ ਨਿਬੇੜਨ ਦਾ ਟੀਚਾ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਕਾਰੋਬਾਰੀਆਂ ਨਾਲ ਕੀਤੀ ਮੁਲਾਕਾਤ, ਕਿਹਾ - ਪੰਜਾਬ ’ਚ ਸਨਅਤਕਾਰਾਂ ਦੀ ਬਾਂਹ ਮਰੋੜਨ ਵਾਲਾ ਦੌਰ ਖ਼ਤਮ
ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਦਫਤਰ ਜਲੰਧਰ ਲੋਕ ਸਭਾ ਹਲਕੇ ਅਧੀਨ ਜਲੰਧਰ ਨਾਰਥ, ਸੈਂਟਰਲ, ਵੈਸਟ, ਕੈਂਟ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਆਦਮਪੁਰ ਤੇ ਫਿਲੌਰ ਵਿਧਾਨ ਸਭਾ ਹਲਕਿਆਂ ਅਧੀਨ ਸਾਰੇ ਪੋਲਿੰਗ ਸਟੇਸ਼ਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾ ਰਿਹਾ ਹੈ, ਜਿਸ ਦੇ ਲਈ ਸਾਰੇ ਬੀ. ਐੱਲ. ਓਜ਼ ਅਤੇ ਸੁਪਰਵਾਈਜ਼ਰਾਂ ਤੋਂ ਸਮੁੱਚੀ ਰਿਪੋਰਟ ਸਬਮਿਟ ਕਰਵਾਈ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਅਪ੍ਰੈਲ ਮਹੀਨੇ ਜਲੰਧਰ ਲੋਕ ਸਭਾ ਦੀ ਉਪ ਚੋਣ ਦਾ ਨੋਟੀਫਿਕੇਸ਼ਨ ਜਾਰੀ ਕਰ ਦੇਵੇਗਾ ਅਤੇ ਅਗਲੇ 1 ਮਹੀਨੇ ਦੀ ਸਮਾਂ ਹੱਦ ਵਿਚ ਉਪ ਚੋਣ ਮੁਕੰਮਲ ਕਰਵਾ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਮਾਂ ਦਾ ਕਲੇਜਾ ਬਣਿਆ ਪੱਥਰ, 3 ਦਿਨਾ ਬੱਚੀ ਜਿਊਂਦੀ ਜ਼ਮੀਨ ’ਚ ਦੱਬੀ
NEXT STORY