ਚੰਡੀਗੜ੍ਹ/ਜਲੰਧਰ, (ਰਮਨਜੀਤ,ਧਵਨ)- ਪੰਜਾਬ ਦੀਆਂ ਆਂਗਨਵਾੜੀ ਵਰਕਰਜ਼ ਯੂਨੀਅਨਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪ੍ਰਵਾਨਗੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਵਲੋਂ ਅੱਜ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਦੇ ਹੁਕਮ ਦਿੱਤੇ ਗਏ ਹਨ। ਇਹ ਅਸਾਮੀਆਂ ਭਰਨ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ (ਡੀ.ਪੀ.ਓਜ) ਨੂੰ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਆਂਗਣਵਾੜੀ ਵਰਕਰਜ਼ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਚੌਧਰੀ ਨੇ ਅਧਿਕਾਰੀਆਂ ਨੂੰ ਤੁਰੰਤ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਦੱਸਿਆ ਕਿ ਹੋਰਨਾਂ ਵਿਭਾਗਾਂ ਨਾਲ ਸਬੰਧਤ ਜਾਇਜ਼ ਮੰਗਾਂ ਵੀ ਉਚਿਤ ਢੰਗ ਨਾਲ ਉਠਾਈਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਹਾ ਕਿ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਦੇ ਜਲਦੀ ਨਿਪਟਾਰੇ ਲਈ ਉਹ ਨਿੱਜੀ ਤੌਰ ’ਤੇ ਇਹ ਮਾਮਲਾ ਵਿੱਤ ਮੰਤਰੀ ਕੋਲ ਉਠਾਉਣਗੇ।
ਆਂਗਨਵਾੜੀ ਕੇਂਦਰਾਂ ਵਿਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਦਾਖਲ ਕਰਨ ਸਬੰਧੀ ਮਾਮਲੇ ਬਾਰੇ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸਕੂਲ ਸਿੱਖਿਆ ਮੰਤਰੀ ਕੋਲ ਉਠਾਇਆ ਜਾਵੇਗਾ।
ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਦੇ 730 ਨਵੇਂ ਮਾਮਲੇ ਆਏ ਸਾਹਮਣੇ, 10 ਦੀ ਮੌਤ
NEXT STORY