ਚੰਡੀਗੜ੍ਹ (ਰਮਨਜੀਤ)- ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਨਾਜਾਇਜ਼ ਸ਼ਰਾਬ ਦੀ ਵਰਤੋਂ ਕਾਰਨ ਹੋਈਆਂ ਮੌਤਾਂ ਦਾ ਹਵਾਲਾ ਦਿੰਦੇ ਹੋਏ ਜ਼ਿਲਾ ਪੁਲਸ ਮੁਖੀਆਂ, ਖਾਸ ਕਰ ਕੇ ਦਰਿਆਵਾਂ ਨੇੜਲੇ ਜ਼ਿਲ੍ਹਿਆਂ ਦੀ ਪੁਲਸ ਨੂੰ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ। ਚੌਕਸ ਕੀਤਾ ਗਿਆ ਹੈ ਕਿ ਚੋਣਾਂ ਕਾਰਨ ਸ਼ਰਾਬ ਦੇ ਨਾਜਾਇਜ਼ ਕਾਰੋਬਾਰੀ ਲਾਭ ਉਠਾਉਣ ਦੀ ਤਾਕ ਵਿਚ ਰਹਿਣਗੇ, ਜਿਨ੍ਹਾਂ ਨਾਲ ਸਖਤੀ ਨਾਲ ਨਿਪਟਿਆ ਜਾਵੇ।
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਦਿਹਾਤੀ ਅਤੇ ਗੁਰਦਾਸਪੁਰ ਵਿਚ ਜ਼ਹਿਰੀਲੀ ਸ਼ਰਾਬ ਦੀ ਤਰਾਸਦੀ ਤੋਂ ਬਾਅਦ ਸੂਬਾ ਸਰਕਾਰ ਨੇ ਨਾਜਾਇਜ਼ ਸ਼ਰਾਬ ਦੇ ਵਪਾਰ ਅਤੇ ਉਤਪਾਦ ਫੀਸ ਨਾਲ ਸਬੰਧਤ ਅਪਰਾਧਾਂ ਨੂੰ ਰੋਕਣ ਲਈ ਆਪਰੇਸ਼ਨ ‘ਰੈੱਡ ਰੋਜ਼’ ਸ਼ੁਰੂ ਕੀਤਾ ਸੀ ਅਤੇ ਸੂਬੇ ਦੇ ਕਈ ਹੋਰ ਇਲਾਕਿਆਂ ਤੋਂ ਵੀ ਨਾਜਾਇਜ਼ ਸ਼ਰਾਬ ਬਣਾਉਣ ਦੇ ਭੰਡਾਰਾਂ ਦਾ ਪਰਦਾਫਾਸ਼ ਕੀਤਾ ਗਿਆ ਸੀ। ਉਸੇ ਡਾਟਾ ਨੂੰ ਆਧਾਰ ਬਣਾ ਕੇ ਪੰਜਾਬ ਪੁਲਸ ਨੂੰ ਸਖ਼ਤ ਨਜ਼ਰ ਰੱਖਣ ਲਈ ਕਿਹਾ ਗਿਆ ਹੈ ਕਿਉਂਕਿ ਚੋਣਾਂ ਵਿਚ ਸ਼ਰਾਬ ਦੀ ਖਪਤ ਵਧਣ ਦੀ ਉਮੀਦ ਵਿਚ ਕਈ ਨਾਜਾਇਜ਼ ਸ਼ਰਾਬ ਕਾਰੋਬਾਰੀ ਫਿਰ ਤੋਂ ਕਮਾਈ ਕਰਨ ਦੀ ਫਿਰਾਕ ਵਿਚ ਹਨ।
ਪੰਜਾਬ ਵਿਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਸਬੰਧੀ ਇੰਟਰਨੈਸ਼ਨਲ ਸਪਿਰਿਟਸ ਐਂਡ ਵਾਈਨ ਐਸੋਸੀਏਸ਼ਨ ਆਫ ਇੰਡੀਆ (ਆਈ. ਐੱਸ. ਡਬਲਯੂ.ਏ.ਆਈ.) ਨੇ ਵੀ ਸੂਬਾ ਸਰਕਾਰ ਵਲੋਂ ਨਾਜਾਇਜ਼ ਅਤੇ ਨਕਲੀ ਸ਼ਰਾਬ ਦੇ ਵਪਾਰ ਨੂੰ ਰੋਕਣ ਲਈ ਸਖਤ ਜਾਂਚ ਦੀ ਬੇਨਤੀ ਕੀਤੀ ਹੈ।
ਪੰਜਾਬ ਸਰਕਾਰ ਦੇ ਉਪਰਾਲਿਆਂ ਅਤੇ ਪ੍ਰਗਤੀਸ਼ੀਲ ਸ਼ਰਾਬ ਨੀਤੀ ਦੀ ਸ਼ਲਾਘਾ ਕਰਦੇ ਹੋਏ ਐਸੋਸੀਏਸ਼ਨ ਦੀ ਮੁੱਖ ਕਾਰਜਕਾਰੀ ਅਧਿਕਾਰੀ ਨੀਤਾ ਕਪੂਰ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਨਾ ਸਿਰਫ ਸੂਬੇ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੁੰਦਾ ਹੈ, ਸਗੋਂ ਇਸ ਨਾਲ ਸੂਬੇ ਨੂੰ ਮਾਲੀਏ ਦਾ ਵੀ ਨੁਕਸਾਨ ਹੁੰਦਾ ਹੈ। ਇਸ ਲਈ ਉਨ੍ਹਾਂ ਦੀ ਐਸੋਸੀਏਸ਼ਨ ਸੂਬੇ ਸਰਕਾਰ ਨਾਲ ਮਿਲ ਕੇ ਸਖ਼ਤ ਹੱਲ ਅਤੇ ਨੀਤੀਆਂ ਤਿਆਰ ਕਰਨ ਵਿਚ ਸਹਿਯੋਗ ਕਰਨ ਲਈ ਤਿਆਰ ਹੈ।
ਛੱਠ ਪੂਜਾ ਦੇ ਦੌਰਾਨ ਸ਼ਰਧਾਲੂਆਂ ਨੇ ਦਿੱਤਾ ਪਹਿਲਾ ਅਰਕ
NEXT STORY