ਅੰਮ੍ਰਿਤਸਰ (ਗੁਰਪ੍ਰੀਤ) : ਜਿੱਥੇ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਲਗਾਤਾਰ ਹੀ ਪੁਲਸ ਵੱਲੋਂ ਨਸ਼ੇ ਤਸਕਰਾਂ ਦੇ ਖਿਲਾਫ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਸੇ ਦੇ ਚੱਲਦੇ ਇੱਕ ਬਠਿੰਡਾ ਤੋਂ ਮਹਿਲਾ ਪੁਲਸ ਮੁਲਾਜ਼ਮ ਨੂੰ ਵੀ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਹੈ ਜੋ ਕਿ ਮਾਮਲਾ ਪੂਰੇ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਹੈ। ਦੂਜੇ ਪਾਸੇ ਅੰਮ੍ਰਿਤਸਰ ਸੀਆਈਏ ਸਟਾਫ ਦੀ ਪੁਲਸ ਵੱਲੋਂ ਵੀ ਇੰਟੈਲੀਜੈਂਸ ਇੰਸਪੈਕਟਰ ਮਨਜੀਤ ਸਿੰਘ ਅਤੇ ਉਸਦੇ ਇੱਕ ਸਾਥੀ ਰਵੀ ਨੂੰ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ।
ਦੋਸਤਾਂ ਨਾਲ ਜਨਮਦਿਨ ਦੀ ਪਾਰਟੀ ਮਨਾਉਣ ਗਏ ਨੌਜਵਾਨ ਨਾਲ ਵਾਪਰਿਆ ਹਾਦਸਾ
ਇਸ ਸਬੰਧੀ ਸੀਆਈਏ ਸਟਾਫ ਦੇ ਇੰਸਪੈਕਟਰ ਅਨਮੋਲਕ ਸਿੰਘ ਵੱਲੋਂ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਦਾ ਪੁਲਸ ਨੂੰ ਦੋ ਦਿਨ ਦਾ ਪੁਲਸ ਰਿਮਾਂਡ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਦੇ ਇੰਚਾਰਜ ਅਨਮੋਲਕ ਸਿੰਘ ਨੇ ਦੱਸਿਆ ਕਿ ਥਾਣਾ ਰਣਜੀਤ ਐਵਨਿਊ ਵਿਖੇ ਐੱਫ ਆਈ ਆਰ ਨੰਬਰ 36 ਇਨ੍ਹਾਂ ਵਿਅਕਤੀਆਂ ਦੇ ਵਿਰੁੱਧ ਦਰਜ ਹੈ ਅਤੇ ਐੱਨਡੀਪੀਐੱਸ ਐਕਟ ਦੇ ਅਧੀਨ ਇਨ੍ਹਾਂ 'ਤੇ ਮਾਮਲਾ ਦਰਜ ਹੋਇਆ ਹੈ। ਫਿਲਹਾਲ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਉਥੋਂ ਇਹਨਾਂ ਦਾ ਦੋ ਦਿਨ ਦਾ ਪੁਲਸ ਰਿਮਾਂਡ ਹਾਸਿਲ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਬਾੜ ਦੀ ਦੁਕਾਨ ’ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ੍ਹ ਕੇ ਹੋਇਆ ਸੁਆਹ
NEXT STORY