ਮੋਹਾਲੀ : ਪੰਜਾਬ ਪੁਲਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ. ਜੀ. ਪੀ. ਸਮੇਤ ਸਾਰੇ ਵੱਡੇ ਅਫਸਰਾਂ ਦੀ ਮੀਟਿੰਗ ਬੁਲਾ ਲਈ ਹੈ। ਜਾਣਕਾਰੀ ਮਿਲੀ ਹੈ ਕਿ ਇਸ ਮੀਟਿੰਗ ਵਿਚ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ’ਤੇ ਹੋਏ ਹਮਲੇ ਸੰਬੰਧੀ ਪੂਰੀ ਜਾਣਕਾਰੀ ਲਈ ਜਾਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਚਿਤਾਵਨੀ ਦਿੰਦਿਆਂ ਆਖਿਆ ਸੀ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਸੋਮਵਾਰ ਦੇਰ ਸ਼ਾਮ ਨੂੰ ਸੈਕਟਰ-72 ਸਥਿਤ ਖੁਫ਼ੀਆ ਵਿਭਾਗ ਦੇ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਰਾਕੇਟ ਵਰਗੀ ਕੋਈ ਚੀਜ਼ ਡਿੱਗੀ, ਜਿਸ ਕਾਰਨ ਵੱਡਾ ਧਮਾਕਾ ਹੋਇਆ। ਜਿਸ ਸਮੇਂ ਇਹ ਹਮਲਾ ਹੋਇਆ ਉਦੋਂ ਤੱਕ ਸਾਰੇ ਅਫਸਰ ਘਰ ਜਾ ਚੁੱਕੇ ਸਨ। ਸਿਰਫ ਰਾਤ ਦਾ ਸਟਾਫ ਹੀ ਦਫਤਰ ’ਚ ਸੀ। ਇਸ ਕਾਰਣ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ : ਵੀਡੀਓ ਬਣਾ ਕੇ ਫਾਹੇ ’ਤੇ ਲਟਕਿਆ ਮੁੰਡਾ, ਬੋਲਿਆ ‘ਮੈਂ ਪਲਕ ਨੂੰ ਪਿਆਰ ਕਰਦਾ ਸੀ, ਜੋ ਕਿਸੇ ਹੋਰ ਨਾਲ ਘੁੰਮ ਰਹੀ’
ਟੈਰਰ ਐਂਗਲ ਨਾਲ ਵੀ ਕੀਤੀ ਜਾ ਰਹੀ ਜਾਂਚ
ਪੰਜਾਬ ਪੁਲਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਏ ਹਮਲੇ ਨੂੰ ਟੈਰਰ ਐਂਗਲ ਨਾਲ ਵੀ ਜਾਂਚ ਕੀਤੀ ਜਾ ਰਹੀ ਹੈ। ਰਾਕੇਟ ਪ੍ਰੋਪੇਲਡ ਗ੍ਰਨੇਡ ਅਟੈਕ ਹੋਣ ਦੀ ਵਜ੍ਹਾ ਨਾਲ ਵੱਡੇ ਅਫਰ ਜਾਂਚ ਵਿਚ ਜੁਟ ਗਏ ਹਨ। ਸ਼ੁਰੂਆਤ ਜਾਂਚ ਵਿਚ ਇਹ ਵੀ ਪਤਾ ਲੱਗਾ ਹੈ ਕਿ ਹੈੱਡਕੁਆਰਟਰ ਦੀ ਬਲਡਿੰਗ ਤੋਂ ਬਾਹਰੋਂ ਹੀ ਹਮਲਾ ਕੀਤਾ ਗਿਆ ਹੈ। ਪੁਲਸ ਮੁਤਾਬਕ ਹਮਲਾ ਲਗਭਗ 80 ਮੀਟਰ ਦੀ ਦੂਰੀ ਤੋਂ ਕੀਤਾ ਗਿਆ ਹੈ। ਅਣਪਛਾਤੇ ਹਮਲਾਵਰਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਇੰਟਲੀਜੈਂਸ ਇਲਾਕੇ ਵਿਚ ਸੀ. ਸੀ ਟੀ. ਵੀ. ਫੂਟੇਜ, ਮੋਬਾਇਲ ਟਾਵਰ ਖੰਗਾਲ ਰਹੀ ਹੈ। ਉਧਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਹਰਕਤ ਨੂੰ ਕਾਇਰਾਨਾ ਹਰਕਤ ਕਰਾਰ ਦਿੱਤਾ ਹੈ, ਜੋ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਫ਼ਰੀਦਕੋਟ ’ਚ ਨਾਕੇ ਦੌਰਾਨ ਪੁਲਸ ’ਤੇ ਚੱਲੀਆਂ ਗੋਲ਼ੀਆਂ, ਗੁਰਪ੍ਰੀਤ ਸੇਖੋਂ ਨਾਲ ਸੰਬੰਧਤ ਚਾਰ ਗੈਂਗਸਟਰ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਸੰਗਰੂਰ ਦਾ SP ਰੈਂਕ ਦਾ ਅਧਿਕਾਰੀ ਫ਼ਰਾਰ, ASI ਗ੍ਰਿਫ਼ਤਾਰ
NEXT STORY