ਤਰਨਤਾਰਨ (ਰਮਨ)- ਤਰਨਤਾਰਨ 'ਚ ਪੁਲਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੁਲਸ ਗ੍ਰਿਫ਼ਤਾਰ ਸ਼ੂਟਰ ਤੋਂ ਹਥਿਆਰਾਂ ਦੀ ਨਿਸ਼ਾਨਦੇਹੀ 'ਤੇ ਬਰਾਮਦਗੀ ਲਈ ਲੈ ਕੇ ਜਾ ਰਹੀ ਸੀ। ਇਸ ਦੌਰਾਨ ਉਸ ਨੇ ਮੌਕੇ ਦਾ ਫਾਇਦਾ ਉਠਾ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਪਾਰਟੀ 'ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ 'ਚ ਪੁਲਿਸ ਦੀ ਗੋਲੀ ਬਦਮਾਸ਼ ਦੀ ਲੱਤ 'ਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ 'ਚ ਉਸ ਨੂੰ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਲੱਗੀਆਂ ਵੱਡੀਆਂ ਪਾਬੰਦੀਆਂ, ਉਲੰਘਣਾ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ
ਜ਼ਖ਼ਮੀ ਬਦਮਾਸ਼ ਦੀ ਪਛਾਣ ਗੁਰਲਾਲ ਸਿੰਘ ਉਰਫ਼ ਚਾਚਾ ਵੱਜੋਂ ਹੋਈ, ਜੋ ਪਿਛਲੇ ਦਿਨੀਂ ਨੁਸ਼ਹਿਰਾ 'ਚ ਹੋਏ ਅਜਮੀਤ ਸਿੰਘ ਨੌਸ਼ਹਿਰਾ ਪੰਨੂਆਂ ਦੇ ਕਤਲ ਅਤੇ ਥਾਣਾ ਸਰਹਾਲੀ 'ਤੇ ਹੋਏ ਆਰਪੀਜੀ ਹਮਲੇ ਦੀ ਸਾਜ਼ਿਸ਼ ਦੇ ਮਾਮਲੇ ਦਾ ਮੁੱਖ ਸ਼ੂਟਰ ਦੱਸਿਆ ਜਾ ਰਿਹਾ ਹੈ। ਪੁਲਸ ਮੁਤਾਬਕ ਗੁਰਲਾਲ ਨੂੰ ਲੁਕਾ ਕੇ ਰੱਖੇ ਹਥਿਆਰ ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਉਸ ਨੇ ਪੁਲਸ ਪਾਰਟੀ 'ਚ ਸ਼ਾਮਲ ਏਐੱਸਆਈ ਦੀ ਸਰਵਿਸ ਰਿਵਾਲਵਰ ਖੋਹ ਲਈ ਅਤੇ ਭੱਜਦੇ ਹੋਏ ਪੁਲਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਸ ਦੀ ਜਵਾਬੀ ਕਾਰਵਾਈ 'ਚ ਉਹ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ-ਕਹਿਰ ਓ ਰੱਬਾ ! ਵੱਡੀ ਭੈਣ ਦੇ ਵਿਆਹ ਦੇ ਕਾਰਡ ਵੰਡਣ ਗਏ ਇਕਲੌਤੇ ਭਰਾ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਤਿਉਹਾਰਾਂ ਦੇ ਸੀਜ਼ਨ ਦੌਰਾਨ 22 ਦਿਨ ਬੰਦ ਰਹੇਗੀ ਸਰਹਿੰਦ ਨਹਿਰ
NEXT STORY