ਅੰਮ੍ਰਿਤਸਰ (ਦੀਪਕ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੱਧ ਪ੍ਰਦੇਸ਼ ਸੂਬੇ ਅੰਦਰ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਜਾਹੋ-ਜਲਾਲ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਠ ਸੂਬਿਆਂ ਅੰਦਰ ਸੰਗਤ 'ਚ ਭਰਵਾਂ ਉਤਸ਼ਾਹ ਪਾਇਆ ਗਿਆ ਹੈ। ਇਸੇ ਦੌਰਾਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਅੱਜ ਮੱਧ ਪ੍ਰਦੇਸ਼ ਦੇ ਜੱਬਲਪੁਰ ਤੋਂ ਸਾਗਰ ਲਈ ਰਵਾਨਾ ਹੋ ਗਿਆ। ਇਥੋਂ ਰਵਾਨਗੀ ਤੋਂ ਪਹਿਲਾਂ ਭਾਈ ਜਗਦੇਵ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
ਜੱਬਲਪੁਰ ਵਿਖੇ ਮੱਧ ਪ੍ਰਦੇਸ਼ ਦੇ ਵਿੱਤ ਮੰਤਰੀ ਸ੍ਰੀ ਤਰੁਣ ਬਨੋਟ ਵੀ ਗੁਰੂ ਸਾਹਿਬ ਨੂੰ ਨਤਮਸਤਕ ਹੋਣ ਲਈ ਪਹੁੰਚੇ। ਇਸ ਤੋਂ ਇਲਾਵਾ ਹਾਈ ਕੋਰਟ ਦੇ ਮਾਨਯੋਗ ਜੱਜ ਸ. ਜੀ.ਐੱਸ. ਆਹਲੂਵਾਲੀਆ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਭੁਪਿੰਦਰ ਕੌਰ ਨੇ ਵੀ ਨਗਰ ਕੀਰਤਨ 'ਚ ਹਾਜ਼ਰੀ ਭਰ ਕੇ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਜੱਬਲਪੁਰ ਤੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਗਰ ਕੀਰਤਨ ਦੇ ਹਰ ਰਸਤੇ 'ਤੇ ਸੰਗਤਾਂ ਵੱਡੀ ਗਿਣਤੀ 'ਚ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਆ ਰਹੀਆਂ ਹਨ, ਜਿਨ੍ਹਾਂ ਵਲੋਂ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਦੇ ਨਾਲ-ਨਾਲ ਲੰਗਰ ਅਤੇ ਚਾਹ ਪਾਣੀ ਦੀ ਸੇਵਾ ਵੀ ਕੀਤੀ ਜਾ ਰਹੀ ਹੈ। ਕਾਰੋਬਾਰੀ ਸੰਗਤਾਂ ਵਲੋਂ ਆਪੋ-ਆਪਣੀਆਂ ਦੁਕਾਨਾਂ ਦੇ ਬਾਹਰ ਸਮਰੱਥਾ ਅਨੁਸਾਰ ਸਵਾਗਤ ਅਤੇ ਟਹਿਲ ਸੇਵਾ ਦੇ ਪ੍ਰਬੰਧ ਕੀਤੇ ਗਏ ਸਨ। ਨਗਰ ਕੀਰਤਨ ਦਾ ਸਵਾਗਤ ਕਰਨ ਵਾਲੀਆਂ ਸੰਗਤਾਂ 'ਚ ਸਿੱਖਾਂ ਤੋਂ ਇਲਾਵਾ ਹਿੰਦੂ, ਮੁਸਲਮਾਨ ਅਤੇ ਹੋਰ ਭਾਈਚਾਰੇ ਦੇ ਲੋਕ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਪ੍ਰਤੀ ਏਨਾ ਭਰਵਾਂ ਉਤਸ਼ਾਹ ਆਪਣੇ ਆਪ 'ਚ ਹੀ ਇਕ ਇਤਿਹਾਸਕ ਹੈ। ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਨਗਰ ਕੀਰਤਨ ਨਾਲ ਚੱਲ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਗਏ ਮੁਲਾਜ਼ਮ ਨਗਰ ਕੀਰਤਨ 'ਚ ਤਨਦੇਹੀ ਨਾਲ ਸੇਵਾ ਨਿਭਾ ਰਹੇ ਹਨ। ਸ. ਪ੍ਰਤਾਪ ਸਿੰਘ ਅਨੁਸਾਰ ਨਗਰ ਕੀਰਤਨ ਦੀ ਜੱਬਲਪੁਰ ਤੋਂ ਰਵਾਨਗੀ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਦਨ ਮਹਿਲ ਦੇ ਪ੍ਰਧਾਨ ਸ. ਪ੍ਰੀਤਮ ਸਿੰਘ, ਸਕੱਤਰ ਸ. ਰਣਜੀਤ ਸਿੰਘ, ਮੀਤ ਪ੍ਰਧਾਨ
'ਆਪ' 'ਚ ਵਧਿਆ ਕਲੇਸ਼, ਅਮਨ ਅਰੋੜਾ ਨੇ ਭਗਵੰਤ ਮਾਨ ਨੂੰ ਚਿੱਠੀ ਲਿੱਖ ਮੰਗੀ ਕਾਰਵਾਈ
NEXT STORY