ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਮੁੰਬਈ ਸਥਿਤ ਗੁ. ਗੁਰੂ ਨਾਨਕ ਦਰਬਾਰ ਤੋਂ ਗੁਜਰਾਤ ਦੇ ਬੜੌਦਾ ਲਈ ਰਵਾਨਾ ਹੋ ਗਿਆ। ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਅਰਦਾਸ ਕੀਤੀ। ਇਥੇ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ। ਇਸ ਤੋਂ ਪਹਿਲਾਂ ਇਥੇ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਕੀਰਤਨ ਕੀਤਾ ਅਤੇ ਕਥਾਵਾਚਕਾਂ ਨੇ ਗੁਰੂ ਸਾਹਿਬ ਦੇ ਸਿਧਾਂਤਾਂ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸੇ ਦੌਰਾਨ ਬੀਤੇ ਦਿਨ ਮੁੰਬਈ ਦੇ ਵੱਖ-ਵੱਖ ਇਲਾਕਿਆਂ 'ਚ ਨਗਰ ਕੀਰਤਨ ਦਾ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।
ਸੰਗਤ ਨੇ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਨਾਲ ਸੀਸ ਨਿਵਾਇਆ, ਉਥੇ ਹੀ ਵਿਸ਼ੇਸ਼ ਬੱਸ 'ਚ ਸੁਸ਼ੋਭਿਤ ਗੁਰੂ ਸਾਹਿਬ ਦੇ ਇਤਿਹਾਸਕ ਸ਼ਸਤਰਾਂ ਦੇ ਵੀ ਦਰਸ਼ਨ ਕੀਤੇ। ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ 'ਤੇ ਸੰਗਤ ਵੱਲੋਂ ਕੀਤੀ ਗਈ ਫੁੱਲਾਂ ਦੀ ਵਰਖਾ ਖਿੱਚ ਦਾ ਕੇਂਦਰ ਸੀ। ਦੱਸ ਦੇਈਏ ਕਿ ਬੀਤੇ 3 ਦਿਨਾਂ ਤੋਂ ਨਗਰ ਕੀਰਤਨ ਮੁੰਬਈ ਦੇ ਵੱਖ-ਵੱਖ ਇਲਾਕਿਆਂ 'ਚ ਸਜਾਇਆ ਗਿਆ, ਜਿਥੋਂ ਅੱਜ ਗੁਜਰਾਤ ਲਈ ਰਵਾਨਾ ਹੋ ਗਿਆ। ਇਥੋਂ ਰਵਾਨਗੀ ਸਮੇਂ ਪ੍ਰਮੁੱਖ ਸ਼ਖਸੀਅਤਾਂ 'ਚ ਜਸਬੀਰ ਸਿੰਘ ਧਾਮ, ਨਰਿੰਦਰ ਸਿੰਘ ਪ੍ਰਧਾਨ, ਰਾਮ ਸਿੰਘ ਰਠੌਰ, ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਹਰਜੀਤ ਸਿੰਘ ਲਾਲੂਘੁੰਮਣ, ਸੁਖਬੀਰ ਸਿੰਘ, ਅਜੀਤ ਸਿੰਘ ਆਦਿ ਮੌਜੂਦ ਸਨ।
ਭਤੀਜੀ ਨੂੰ ਨਰਕ 'ਚੋਂ ਕੱਢਣ ਗਿਆ ਸੀ ਤਾਇਆ, ਖੁਦ ਬਣਿਆ ਕਾਲ ਦਾ ਸ਼ਿਕਾਰ (ਵੀਡੀਓ)
NEXT STORY