ਬਟਾਲਾ (ਸੈਂਡੀ) - ਪਿੰਡ ਗੁੱਜਰਪੁਰਾ 'ਚ ਕੁਝ ਦਿਨ ਪਹਿਲਾਂ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਖੁਦਕੁਸ਼ੀ ਕਰਨ ਵਾਲੀ ਅੰਤਰਰਾਸ਼ਟਰੀ ਖਿਡਾਰਨ ਕੁਲਦੀਪ ਕੌਰ ਦਾ ਮਾਮਲਾ ਇਕ ਵਾਰ ਫਿਰ ਗਰਮਾ ਗਿਆ, ਜਿਸ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੀ ਕਮਾਨ ਆਈ. ਪੀ. ਐੱਸ. ਅਧਿਕਾਰੀ ਬਗੀਰਥ ਸਿੰਘ ਮੀਨਾ ਨੂੰ ਸੌਂਪ ਦਿੱਤੀ ਗਈ ਹੈ।ਇਸ ਮੌਕੇ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਤੇ ਖਿਡਾਰਨ ਦੇ ਪਰਿਵਾਰਕ ਮੈਂਬਰਾਂ ਦੀ ਮੰਗ 'ਤੇ ਇਹ ਕਾਰਵਾਈ ਕੀਤੀ ਗਈ ਹੈ। ਇਸ ਸੰਬੰਧੀ ਆਈ. ਜੀ. ਬਾਰਡਰ ਰੇਂਜ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਐੱਸ. ਆਈ. ਟੀ. ਦੀ ਟੀਮ ਮੁੜ ਗਠਿਤ ਕੀਤੀ ਗਈ ਹੈ।
ਇਸ ਸੰਬੰਧੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਵਿਰੁੱਧ ਜਾਂਚ ਕਰਨ ਲਈ ਪਹਿਲਾਂ ਬਣਾਈ ਗਈ ਮਹਿਲਾ ਅਧਿਕਾਰੀਆਂ ਦੀ ਟੀਮ 'ਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਟੀਮ ਦੀ ਇਕ ਮੈਂਬਰ ਕਾਂਗਰਸੀ ਆਗੂਆਂ ਦੀ ਰਿਸ਼ਤੇਦਾਰ ਹੈ, ਜਿਸ ਕਾਰਨ ਜਾਂਚ ਨਹੀਂ ਹੋ ਸਕੀ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਹ ਮਾਮਲਾ ਸੰਜੀਦੀਗੀ ਨਾਲ ਲੈਂਦਿਆਂ ਕਿਸੇ ਹੋਰ ਅਧਿਕਾਰੀ ਨੂੰ ਦਿੱਤਾ ਜਾਵੇ। ਪੀੜਤ ਪਰਿਵਾਰ ਨੇ ਇਸ ਸੰਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਵੀ ਦਰਵਾਜ਼ਾ ਖੜਕਾਇਆ ਹੈ।
ਖਬਰ ਦਾ ਅਸਰ : ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਬਿਜਲੀ ਬਚਾਉਣ ਲਈ ਕੁੰਭਕਰਨੀ ਨੀਂਦ ਤੋਂ ਜਾਗਿਆ
NEXT STORY