ਜਲੰਧਰ (ਵੈੱਬ ਡੈਸਕ)- ਡਾ. ਬੀ. ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐੱਨ. ਆਈ. ਟੀ.) ਜਲੰਧਰ ਵਿਖੇ 18 ਨਵੰਬਰ ਨੂੰ ਡੀਨ (ਉਦਯੋਗ ਅਤੇ ਅੰਤਰਰਾਸ਼ਟਰੀ ਮਾਮਲੇ) ਦਫ਼ਤਰ ਵੱਲੋਂ ਸੰਸਥਾ ਦੇ ਵਿਸ਼ਵਾਕਨੈਕਟ ਕਲੱਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ "ਵਸੁਧੈਵ ਕੁਟੁੰਬਕਮ –ਪੂਰਾ ਵਿਸ਼ਵ ਇਕ ਪਰਿਵਾਰ ਹੈ" ਵਿਸ਼ੇ 'ਤੇ ਇਕ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਇਸ ਦਾ ਉਦੇਸ਼ ਵੱਖ-ਵੱਖ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨੂੰ ਸਾਂਝਾ ਕਰਨ ਦਾ ਮੌਕਾ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚਕਾਰ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ, ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਆਪਣਾਪਣ ਦੀ ਭਾਵਨਾ ਵਿਕਸਿਤ ਕਰਨਾ ਸੀ।
ਪ੍ਰੋਗਰਾਮ 'ਚ ਬੰਗਲਾਦੇਸ਼, ਨੇਪਾਲ, ਭੂਟਾਨ, ਮਿਆਂਮਾਰ, ਅਮਰੀਕਾ, ਅਫਗਾਨਿਸਤਾਨ, ਮੰਗੋਲੀਆ, ਕੈਨੇਡਾ, ਥਾਈਲੈਂਡ, ਗਾਂਬੀਆ, ਦੱਖਣੀ ਸੁਡਾਨ ਅਤੇ ਜ਼ਾਂਬੀਆ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਰਵਾਇਤੀ ਪਹਿਰਾਵੇ ਵਿੱਚ ਆਪਣੇ-ਆਪਣੇ ਦੇਸ਼ਾਂ ਦੇ ਲੋਕ ਨਾਚ ਅਤੇ ਸੰਗੀਤ ਪੇਸ਼ ਕੀਤੇ ਅਤੇ ਆਪਣੀਆਂ ਮਾਤ-ਭਾਸ਼ਾਵਾਂ ਵਿੱਚ ਗੀਤ ਗਾ ਕੇ ਆਪਣੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਦੀ ਝਲਕ ਪੇਸ਼ ਕੀਤੀ। ਇਨ੍ਹਾਂ ਰੰਗਾ-ਰੰਗ ਪੇਸ਼ਕਾਰੀਆਂ ਰਾਹੀਂ ਵੱਖ-ਵੱਖ ਦੇਸ਼ਾਂ ਦੀ ਸੱਭਿਆਚਾਰਕ ਵਿਭਿੰਨਤਾ ਵੇਖਣ ਨੂੰ ਮਿਲੀ।

ਇਹ ਵੀ ਪੜ੍ਹੋ: ਖਟਕੜ ਕਲਾਂ ਤੋਂ ਸ਼ੁਰੂ ਹੋਵੇਗਾ 'ਜਵਾਨੀ ਸੰਭਾਲ ਯਾਤਰਾ' ਦਾ ਅਗਲਾ ਪੜਾਅ : ਚਰਨਜੀਤ ਚੰਨੀ
ਇਸ ਮੌਕੇ ਸੰਸਥਾ ਦੇ ਡਾਇਰੈਕਟਰ ਪ੍ਰੋ. ਬਿਨੋਦ ਕੁਮਾਰ ਕਨੌਜੀਆ, ਰਜਿਸਟ੍ਰਾਰ ਪ੍ਰੋ. ਅਨੀਸ਼ ਸਚਦੇਵਾ, ਡੀਨ (ਉਦਯੋਗ ਅਤੇ ਅੰਤਰਰਾਸ਼ਟਰੀ ਮਾਮਲੇ) ਪ੍ਰੋ. ਅਜੇ ਬੰਸਲ, ਐਸੋਸੀਏਟ ਡੀਨ-1 ਡਾ. ਸੌਰਭ ਕਾਂਗੋ, ਐਸੋਸੀਏਟ ਡੀਨ-2 ਡਾ. ਪ੍ਰਗਿਆ ਰੰਜਨ ਰਾਉਤ, ਇੰਟਰਨੈਸ਼ਨਲ ਸਟੂਡੈਂਟ ਸੈੱਲ ਦੇ ਪ੍ਰਧਾਨ ਡਾ. ਵਿਨੋਦ ਅਸ਼ੋਕਨ, ਆਈ.ਸੀ.ਸੀ.ਆਰ. ਦੇ ਨੋਡਲ ਅਫ਼ਸਰ ਅਤੇ ਵਿਸ਼ਵਾਕਨੈਕਟ ਕਲੱਬ ਦੇ ਕੋਆਰਡੀਨੇਟਰ ਡਾ. ਤਰੁਣ ਚੌਧਰੀ ਅਤੇ ਐੱਸ.ਆਈ.ਆਈ. ਦੇ ਨੋਡਲ ਅਫ਼ਸਰ ਡਾ. ਚੰਡੀ ਚਰਨ ਪਾਤਰਾ ਹਾਜ਼ਰ ਸਨ।

ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
ਸੰਸਥਾ ਦੇ ਡਾਇਰੈਕਟਰ ਪ੍ਰੋ. ਬਿਨੋਦ ਕੁਮਾਰ ਕਨੌਜੀਆ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਦਾ ਜਸ਼ਨ ਮਨਾਉਣ ਅਤੇ ਇਸ ਨੂੰ ਦੂਜਿਆਂ ਨਾਲ ਸਾਂਝਾ ਕਰਨ ਦਾ ਮੌਕਾ ਦਿੰਦੇ ਹਨ। ਰਜਿਸਟ੍ਰਾਰ ਪ੍ਰੋ. ਅਨੀਸ਼ ਸਚਦੇਵਾ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੰਸਥਾ ਦੀਆਂ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਤ ਕੀਤਾ। ਉਥੇ ਹੀ ਡੀਨ ਪ੍ਰੋ. ਅਜੇ ਬੰਸਲ ਨੇ ਪ੍ਰਬੰਧਕੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਵਿਚਕਾਰ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਬੜ੍ਹਾਵਾ ਦੇਣ ਵਿੱਚ ਅਜਿਹੇ ਪ੍ਰੋਗਰਾਮਾਂ ਦੇ ਮਹੱਤਵ 'ਤੇ ਚਾਨਣਾ ਪਾਇਆ। ਪ੍ਰੋਗਰਾਮ ਦਾ ਸਮਾਪਨ ਧੰਨਵਾਦੀ ਮਤੇ ਨਾਲ ਹੋਇਆ, ਜਿਸ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਸੰਸਥਾ ਵੱਲੋਂ ਮਿਲੇ ਨਿੱਘੇ ਸਵਾਗਤ ਲਈ ਧੰਨਵਾਦ ਪ੍ਰਗਟਾਇਆ। ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਸਾਂਝੀ ਕਰਨ, ਇਕ-ਦੂਜੇ ਨਾਲ ਜੁੜਨ ਅਤੇ ਵੱਖ-ਵੱਖ ਸੱਭਿਆਚਾਰਾਂ ਨੂੰ ਸਮਝਣ ਦਾ ਮੌਕਾ ਦਿੱਤਾ ਅਤੇ ਸੰਸਥਾ ਦੇ ਸਮਾਵੇਸ਼ੀ ਅਤੇ ਸੁਖਾਵੇਂ ਮਾਹੌਲ ਨੂੰ ਵੀ ਦਰਸਾਇਆ।
ਇਹ ਵੀ ਪੜ੍ਹੋ: PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦਾਸਪੁਰ ਡਿਊਟੀ 'ਤੇ ਆਉਂਦੇ ਫ਼ੌਜੀ ਜਵਾਨ ਦੀ ਅਚਾਨਕ ਨਿਕਲੀ ਜਾਨ ! ਜੰਮੂ ਦੇ ਬੱਸ ਅੱਡੇ ਤੋਂ ਮਿਲੀ ਲਾਸ਼
NEXT STORY