ਜਲੰਧਰ, (ਸੁਧੀਰ)– ਸਥਾਨਕ ਪੁਲਸ ਲਾਈਨਜ਼ ਵਿਚ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿਚ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮਹਿਲਾ ਪੁਲਸ ਮੁਲਾਜ਼ਮਾਂ ਤੋਂ ਇਲਾਵਾ ਕਮਿਸ਼ਨਰੇਟ ਪੁਲਸ ਦੇ ਮੁਲਾਜ਼ਮਾਂ, ਡਾ. ਗੁਰਪ੍ਰੀਤ ਕੌਰ ਸੀਨੀਅਰ ਗਾਇਨੀਕਾਲੋਜਿਸਟ, ਡਾ. ਰੰਜਨਾ ਡਾਈਟੀਸ਼ੀਅਨ, ਡਾ. ਅਨਾਮਿਕਾ ਅਤੇ ਪੀ. ਏ. ਪੀ. ਹਸਪਤਾਲ ਦੇ ਸੀਨੀਅਰ ਡਾਕਟਰ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ, ਜਿਨ੍ਹਾਂ ਮਹਿਲਾ ਪੁਲਸ ਮੁਲਾਜ਼ਮਾਂ ਨੂੰ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਕਸਰਤ ਕਰਨ, ਸਿਹਤਮੰਦ ਖੁਰਾਕ ਖਾਣ ਅਤੇ ਸਮੇਂ ’ਤੇ ਆਪਣਾ ਮੈਡੀਕਲ ਚੈੱਕਅਪ ਕਰਵਾਉਣ ਦੇ ਨਾਲ-ਨਾਲ ਯੋਗਾ ਅਤੇ ਮੈਡੀਟੇਸ਼ਨ ਕਰਨ ਦੇ ਸੁਝਾਅ ਦਿੱਤੇ। ਡੀ. ਸੀ. ਪੀ. (ਹੈੱਡਕੁਆਰਟਰ) ਅਰੁਣ ਸੈਣੀ ਨੇ ਕੌਮਾਂਤਰੀ ਮਹਿਲਾ ਦਿਵਸ ’ਤੇ ਸੁਝਾਅ ਦੇਣ ਵਾਲੇ ਸਾਰੇ ਡਾਕਟਰਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਪੁਲਸ ਲਾਈਨ ਵਿਚ ਔਰਤਾਂ ਲਈ ਜਾਂਚ ਕੈਂਪ ਵੀ ਲਾਇਆ ਗਿਆ।
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਕਮਿਸ਼ਨਰ ਦਫਤਰ ਵਿਚ ਸ਼ਿਕਾਇਤ ਦੇਣ ਆਈਆਂ ਸਾਰੀਆਂ ਔਰਤਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਮਿਸ਼ਨਰੇਟ ਪੁਲਸ ਵਿਚ ਬਤੌਰ ਮਹਿਲਾ ਮਿੱਤਰ ਕੰਮ ਕਰ ਰਹੀਆਂ 32 ਮਹਿਲਾ ਮੁਲਾਜ਼ਮਾਂ ਨੂੰ ਵੀ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ।
ਸੀ. ਪੀ. ਨੇ ਦੱਸਿਆ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਔਰਤਾਂ ਦੀ ਸਹਾਇਤਾ ਲਈ ਸਾਂਝ ਸ਼ਕਤੀ ਐਪ ਅਤੇ 181 ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ, ਜਿਸ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਵੀ ਜਲਦ ਨਿਬੇੜਾ ਕਰ ਕੇ ਔਰਤਾਂ ਨੂੰ ਇਨਸਾਫ ਦਿੱਤਾ ਜਾਵੇਗਾ। ਔਰਤਾਂ ਦੀ ਸੁਰੱਖਿਆ ਨੂੰ ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ ਵਿਚ 24 ਘੰਟੇ ਯਕੀਨੀ ਬਣਾਇਆ ਜਾਵੇਗਾ।
ਬਜਟ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ਕਿਹਾ ਬਜਟ ਨਿਰਾ ਡਰਾਮਾ
NEXT STORY