ਜਲੰਧਰ (ਸੋਨੂੰ)— ਨਾਰੀ ਸ਼ਕਤੀ ਦੀ ਜਦੋਂ ਵੀ ਗੱਲ ਹੁੰਦੀ ਹੈ ਤਾਂ ਇਸ ਦੀ ਮਿਸਾਲ ਬਣ ਕੇ ਸਾਹਮਣੇ ਆਉਂਦੀਆਂ ਹਨ ਚੁਣੌਤੀਪੂਰਨ ਕੰਮ ਕਰਨ ਵਾਲੀਆਂ ਪੁਲਸ ਵਿਭਾਗ ਦੀਆਂ ਮਹਿਲਾਵਾਂ। ਇਹ ਅਕਸਰ ਹੀ ਮਹਿਲਾਵਾਂ ਨੂੰ ਸੁਰੱਖਿਆ ਪ੍ਰਦਾਨ ਕਰਨ 'ਚ ਤਤੱਪਰ ਰਹਿੰਦੀਆਂ ਹਨ। ਕੌਮਾਂਤਰੀ ਮਹਿਲਾ ਦਿਵਸ 'ਤੇ ਜਲੰਧਰ ਦੀ ਮਹਿਲਾ ਪੁਲਸ ਮੁਲਾਜ਼ਮਾਂ ਨਾਲ ਖਾਸ ਗੱਲਬਾਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਹ ਅਕਸਰ ਹੀ ਬਹਾਦਰੀ ਨਾਲ ਦੇਸ਼ ਦੀ ਸੇਵਾ ਨਿਭਾਉਂਦੀਆਂ ਰਹਿਣਗੀਆਂ। ਉਨ੍ਹਾਂ ਨੇ ਲੜਕੀਆਂ ਅਤੇ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਹੋਣ ਲਈ ਕਿਹਾ। ਇਸ ਦੇ ਨਾਲ ਹੀ ਹਰ ਇਕ ਸਮੱਸਿਆ ਦਾ ਡਟ ਕੇ ਸਾਹਮਣਾ ਕਰਨ ਦਾ ਸੁਨੇਹਾ ਦਿੱਤਾ।
ਇਹ ਵੀ ਪੜ੍ਹੋ: ਮਹਿਲਾ ਦਿਵਸ 'ਤੇ ਵਿਸ਼ੇਸ਼: ਸੰਘਰਸ਼ ਭਰਪੂਰ ਰਹੀ ਇਨ੍ਹਾਂ ਔਰਤਾਂ ਦੀ ਕਹਾਣੀ, ਜਾਣ ਤੁਸੀਂ ਵੀ ਕਰੋਗੇ ਸਲਾਮ (ਤਸਵੀਰਾਂ)
ਕੌਮਾਂਤਰੀ ਮਹਿਲਾ ਦਿਵਸ ਇਕ ਮਜ਼ਦੂਰ ਅੰਦੋਲਨ ਤੋਂ ਉਪਜਿਆ ਹੈ। 1908 'ਚ ਜਦੋਂ 15 ਹਜ਼ਾਰ ਔਰਤਾਂ ਨੇ ਨਿਊਯਾਰਕ ਸ਼ਹਿਰ 'ਚ ਮਾਰਚ ਕੱਢ ਕੇ ਨੌਕਰੀ 'ਚ ਘੱਟ ਘੰਟੇ, ਬਿਹਤਰ ਵੇਤਨ ਅਤੇ ਮਤਦਾਨ ਕਰਨ ਦਾ ਅਧਿਕਾਰ ਦੇਣ ਦੀ ਮੰਗ ਕੀਤੀ ਸੀ ਤਾਂ ਮਾਰਚ ਤੋਂ ਇਕ ਸਾਲ ਬਾਅਦ ਸੋਸ਼ਲਿਸਟ ਪਾਰਟੀ ਆਫ ਅਮਰੀਕਾ ਨੇ ਇਸ ਦਿਨ ਨੂੰ ਪਹਿਲਾ ਰਾਸ਼ਟਰੀ ਮਹਿਲਾ ਦਿਵਣ ਐਲਾਨਿਆ ਸੀ। ਇਹ ਦਿਨ ਉਨ੍ਹਾਂ ਔਰਤਾਂ ਦੀ ਯਾਦ 'ਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਔਰਤਾਂ ਨੂੰ ਉਨ੍ਹਾਂ ਦੀ ਸਮਰਥਾ ਮੁਤਾਬਕ ਸਮਾਜਿਕ, ਰਾਜਨੀਤਕ ਅਤੇ ਆਰਥਿਕ ਤਰੱਕੀ ਦਿਵਾਉਣ ਲਈ ਸੰਘਰਸ਼ ਕੀਤਾ ਸੀ। ਸੰਯੁਕਤ ਰਾਸ਼ਟਰ ਸੰਘ ਔਰਤਾਂ ਦੇ ਅਧਿਕਾਰਾਂ ਨੂੰ ਸੁਰੱਖਿਆ ਦੇਣ ਲਈ ਵਿਸ਼ਵ ਭਰ ਦੀਆਂ ਔਰਤਾਂ ਲਈ ਕੁਝ ਨੀਤੀਆਂ, ਪ੍ਰੋਗਰਾਮ ਅਤੇ ਮਾਪਦੰਡਾਂ ਨੂੰ ਨਿਰਧਾਰਿਤ ਕਰਦਾ ਹੈ।
ਇਹ ਵੀ ਪੜ੍ਹੋ: Women's Day 2020 : 104 ਸਾਲ ਦੀ ਮਾਨ ਕੌਰ ਨੂੰ ਮਿਲਿਆ ਨਾਰੀ ਸ਼ਕਤੀ ਐਵਾਰਡ
Punjab Wrap Up : ਪੜ੍ਹੋ 08 ਮਾਰਚ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ
NEXT STORY