ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ 21 ਜੂਨ, 2021 ਨੂੰ ਸੱਤਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ।
ਬੁਲਾਰੇ ਅਨੁਸਾਰ ਇਸ ਦਾ ਮਕਸਦ ਲੋਕਾਂ ਨੂੰ ਘਰ ਬੈਠੇ ਹੀ ਯੋਗ ਆਸਣਾਂ ਦੇ ਅਭਿਆਸ ਲਈ ਪ੍ਰੇਰਿਤ ਕਰਨਾ ਹੈ। ਬੁਲਾਰੇ ਅਨੁਸਾਰ ਯੋਗਾ ਵੱਖ-ਵੱਖ ਬੀਮਾਰੀਆਂ ਤੋਂ ਬਚਾਅ ਲਈ ਸਹਾਇਤਾ ਕਰਦਾ ਹੈ। ਇਹ ਮਨੁੱਖ ਦੀ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਤੰਦਰੁਸਤੀ ਲਈ ਯੋਗਦਾਨ ਪਾਉਦਾ ਹੈ। ਇਸ ਕਰਕੇ ਯੋਗਾ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਵਿਦਿਆਰਥੀ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣ ਸਕਣ।
ਪਾਵਰਕਾਮ ਝੋਨੇ ਲਈ 8 ਘੰਟੇ ਬਿਜਲੀ ਸਪਲਾਈ ਕਰਨ ’ਚ ਹੋਇਆ ਫੇਲ, ਸ਼ਹਿਰੀ ਖਪਤਕਾਰ ਵੀ ਹੋਏ ਪ੍ਰੇਸ਼ਾਨ
NEXT STORY